ਡਿਪਟੀ ਮੇਅਰ ਨੇ ਮਟੌਰ ਅਤੇ ਸ਼ਾਹੀ ਮਾਜਰਾ ਵਿੱਚ ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਦੀ ਵਧਾਈ

Punjab

ਮੋਹਾਲੀ, 31 ਮਾਰਚ: ਦੇਸ਼ ਕਲਿੰਕ ਬਿਓਰੋ

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ‘ਤੇ ਮੋਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਖੁਸ਼ੀ ਦਾ ਪਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਈਦ ਦੀ ਹਾਰਦਿਕ ਮੁਬਾਰਕਬਾਦ ਦਿੱਤੀ।

ਪਿੰਡ ਮਟੌਰ ‘ਚ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ ਆਗੂਆਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਈਦ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਇਸ ਮੌਕੇ ‘ਤੇ ਦਿਲਬਰ ਖਾਨ, ਤਰਸੇਮ ਖਾਨ, ਸਿਕੰਦਰ ਖਾਨ, ਹੈਪੀ ਖਾਨ, ਮਲਕੀਤ ਸਿੰਘ, ਅਮਰੀਕ ਸਿੰਘ (ਸਰਪੰਚ), ਬਲਜਿੰਦਰ ਸਿੰਘ ਅਤੇ ਮੋਦਾ ਪਹਿਲਵਾਨ ਹਾਜ਼ਰ ਸਨ। ਮੁਸਲਿਮ ਭਾਈਚਾਰੇ ਨੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਸਰੋਪਾ ਭੇਟ ਕਰਕੇ ਉਨ੍ਹਾਂ ਦੀ ਆਉਣ ਲਈ ਧੰਨਵਾਦ ਕੀਤਾ।

ਇਸ ਤੋਂ ਬਾਅਦ, ਡਿਪਟੀ ਮੇਅਰ ਸ਼ਾਹੀ ਮਾਜਰਾ ਵਿਖੇ ਮਸਜਿਦ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਣ ਦਾ ਸਨਮਾਨ ਹਾਸਲ ਕੀਤਾ। ਇਸ ਦੌਰਾਨ ਗੁਲਫਾਮ ਅਲੀ, ਬਾਬੂ ਖਾਨ, ਜਾਵੇਦ ਖਾਨ, ਆਵੇਸ਼ ਖਾਨ, ਰਾਮ ਕੁਮਾਰ, ਅਤੇ ਜਗਜੀਤ ਸਿੰਘ (ਜੱਗਾ ਐਮਸੀ) ਵੀ ਮੌਜੂਦ ਸਨ।

ਡਿਪਟੀ ਮੇਅਰ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੰਦੇ ਹੋਏ ਕਿਹਾ, “ਇਹ ਦਿਹਾੜਾ ਪਿਆਰ, ਭਾਈਚਾਰੇ ਅਤੇ ਇਕਤਾ ਦਾ ਪ੍ਰਤੀਕ ਹੈ। ਅਸੀਂ ਸਭ ਨੂੰ ਮਿਲਜੁਲ ਕੇ ਰਹਿਣਾ ਚਾਹੀਦਾ ਹੈ ਤਾਂਕਿ ਸਮਾਜ ਵਿੱਚ ਸ਼ਾਂਤੀ ਅਤੇ ਸੁਖ-ਸ਼ਾਂਤੀ ਬਣੀ ਰਹੇ।” ਉਨ੍ਹਾਂ ਨੇ ਸਾਰੇ ਭਾਈਚਾਰੇ ਨੂੰ ਇਕੱਠੇ ਮਿਲ ਕੇ ਤਿਉਹਾਰ ਮਨਾਉਣ ਅਤੇ ਸਮਾਜਿਕ ਸਦਭਾਵਨਾ ਨੂੰ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।

Published on: ਮਾਰਚ 31, 2025 4:45 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।