ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ :
ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ. ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਰਨਲ ਲਾਇਆ ਗਿਆ ਹੈ।
ਸ. ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਲਾਅ ਗ੍ਰੈਜੂਏਟ, ਸ. ਬੇਦੀ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਸ਼ਾਸਕ ਜਨਰਲ ਅਤੇ ਅਧਿਕਾਰਤ ਟਰੱਸਟੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ।
ਅਹੁਦਾ ਸੰਭਾਲਣ ‘ਤੇ ਸ. ਬੇਦੀ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਅਹੁਦੇ ‘ਤੇ ਸਮਰਪਿਤ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਸਬੰਧੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਸ. ਬੇਦੀ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਮਾਮਲਿਆਂ ਵਿੱਚ ਰਾਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ।
Published on: ਮਾਰਚ 31, 2025 8:42 ਪੂਃ ਦੁਃ