ਜਲੰਧਰ, 31 ਮਾਰਚ, ਦੇਸ਼ ਕਲਿੱਕ ਬਿਓਰੋ :
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਅੱਜ ਪੰਜਾਬ ਵਿੱਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਬਾਹਰ ਕਿਸਾਨਾਂ ਅਤੇ ਪੁਲਿਸ ਵਿੱਚ ਆਪਸੀ ਝੜਪ ਹੋਣ ਦੀ ਖਬਰ ਹੈ।
ਕਿਸਾਨ ਜਦੋਂ ਕੈਬਨਿਟ ਮੰਤਰੀ ਦੇ ਘਰ ਵੱਲ ਜਾ ਰਹੇ ਸਨ ਤਾਂ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਾਨ ਕਿਸਾਨਾਂ ਨੇ ਬੈਰੀਕੇਡ ਚੱਕ ਕੇ ਸੁੱਟ ਦਿੱਤੇ। ਕਿਸਾਨ ਅੱਗੇ ਵੱਲ ਵਧਣ ਲੰਗੇ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿੱਚਕਾਰ ਆਪਸੀ ਝੜਪ ਹੋ ਗਈ।
Published on: ਮਾਰਚ 31, 2025 2:44 ਬਾਃ ਦੁਃ