ਆਪਣੀਆਂ ਨਕਾਮੀਆਂ ਛੁਪਾਉਣ ਲਈ ਭਾਜਪਾ ਦੀ ਬੋਲੀ ਬੋਲ ਰਹੇ ਨੇ ਭਗਵੰਤ ਮਾਨ : ਸੁਖਜਿੰਦਰ ਰੰਧਾਵਾ

ਪੰਜਾਬ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਪਾਰਟੀ ਦੇ ਜੂਝਾਰੋ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ  ਦੇ ਆਗੂ ਸ੍ਰੀ ਰਾਹੁਲ ਗਾਂਧੀ ਖਿਲਾਫ ਕੀਤੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਭਗਵੰਤ ਮਾਨ ਨੂੰ ਕਿਹਾ ਕਿ ਉਹ ਰਾਹੁਲ ਗਾਂਧੀ ਖਿਲਾਫ ਬੋਲਣ ਤੋਂ ਪਹਿਲਾਂ ਆਪਣੇ ਗਿਰੇਬਾਨ ਵੱਲ ਝਾਤੀ ਮਾਰਨ ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ  ਭਗਵੰਤ ਮਾਨ ਦੀ  ਰਾਹੁਲ ਗਾਂਧੀ ਖਿਲਾਫ ਕੀਤੀ ਗ‌ਈ ਟਿੱਪਣੀ ਭਗਵੰਤ ਮਾਨ ਦੀ ਘਟੀਆ ਮਾਨਸਿਕਤਾ ਅਤੇ ਸੌੜੀ ਸੋਚ ਦਾ ਪ੍ਰਗਟਾਵਾ ਹੈ ।ਜਿਸ ਤੋਂ ਇਹ ਸਿੱਧ ਹੋ ਗਿਆ ਹੈ ਕਿ ਭਗਵੰਤ ਮਾਨ ਆਪਣੀਆਂ ਅਸਫ਼ਲਤਾਵਾਂ ਛੁਪਾਉਣ ਲਈ ਭਾਜਪਾ ਦੀ ਬੋਲੀ ਬੋਲ ਰਿਹਾ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਗਵੰਤ ਮਾਨ ਨੂੰ ਸਵਾਲ ਕਰਦੇ ਹੋਏ ਕਿਹਾ ਕਿ  ਸ਼੍ਰੀ ਰਾਹੁਲ ਗਾਂਧੀ ਲੋਕ ਸਭਾ ਵਿੱਚ ਕਿਸਾਨਾਂ, ਦਲਿਤਾਂ, ਵਪਾਰੀਆਂ ਅਤੇ ਘੱਟ ਗਿਣਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਾਜਪਾ ਨਾਲ ਦੋ ਦੋ ਹੱਥ ਕਰ ਰਿਹਾ ਹੈ ਨਾਂ ਕਿ ਤੁਹਾਡੀ ਤਰ੍ਹਾਂ ਲੋਕਾਂ ਦੇ ਸਵਾਲਾਂ ਤੋਂ ਭੱਜ ਰਿਹਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲ‌ਈ ਹਜ਼ਾਰਾਂ ਕਿਲੋਮੀਟਰ ਦੇਸ਼ ਦੀ ਪੈਦਲ ਯਾਤਰਾ ਕਰਕੇ  ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਮੁੱਖ ਮੰਤਰੀ ਪੰਜਾਬ ਜੀ ਨਾਂ ਕਿ ਤੁਹਾਡੇ ਵਾਂਗੂ ਕਿਸਾਨਾਂ ਤੇ ਜ਼ੁਲਮ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਭਾਜਪਾ ਦੇ ਇਸ਼ਾਰਿਆਂ ਤੇ ਬੰਦ ਕੀਤਾ ਹੈ । ਉਨਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨੂੰ ਤੁਹਾਡੇ ਵਰਗੇ ਵਿਅਕਤੀ ਜਿਸ ਦਾ ਨਾਂ ਕੋਈ ਸਿਰ ਪੈਰ ਹੈ ਤੋਂ ਦੇਸ਼  ਦਾ ਲੀਡਰ  ਬੱਨਣ ਲ‌ਈ ਕੋਈ  ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ

Published on: ਅਪ੍ਰੈਲ 1, 2025 11:17 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।