ਕੋਲਕਾਤਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :
Gas Cylinder Blast: ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜਿਲ੍ਹੇ ਦੇ ਪਾਥਰ ਪ੍ਰਤਿਮਾ ਇਲਾਕੇ ‘ਚ ਸੋਮਵਾਰ ਰਾਤ ਗੈਸ ਸਿਲੰਡਰ ਫਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 4 ਬੱਚੇ ਅਤੇ 2 ਔਰਤਾਂ ਸ਼ਾਮਲ ਹਨ। ਇਸ ਦੌਰਾਨ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਸੁੰਦਰਬਨ ਜ਼ਿਲ੍ਹੇ ਦੇ ਐਸਪੀ ਕੋਟੇਸ਼ਵਰ ਰਾਓ ਦੇ ਅਨੁਸਾਰ, ਇਹ ਹਾਦਸਾ ਪਾਥਰ ਪ੍ਰਤਿਮਾ ਬਲਾਕ ਦੇ ਪਿੰਡ ਢੋਲਾਘਾਟ ਵਿੱਚ ਰਾਤ ਕਰੀਬ 9 ਵਜੇ ਵਾਪਰਿਆ। ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮ੍ਰਿਤਕ ਇਕ ਹੀ ਪਰਿਵਾਰ ਨਾਲ ਸਬੰਧਤ ਸਨ।
ਮੁੱਢਲੀ ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਦੋ ਗੈਸ ਸਿਲੰਡਰਾਂ ਵਿੱਚ ਧਮਾਕਾ ਹੋਇਆ, ਜਿਸ ਕਾਰਨ ਘਰ ਵਿੱਚ ਰੱਖੇ ਪਟਾਕਿਆਂ ਨੂੰ ਅੱਗ ਲੱਗ ਗਈ ਅਤੇ ਅੱਗ ਤੇਜ਼ੀ ਨਾਲ ਫੈਲ ਗਈ। ਇਸ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਘਰ ‘ਚ ਪਟਾਕੇ ਬਣਾਉਣ ਦਾ ਗੈਰ-ਕਾਨੂੰਨੀ ਧੰਦਾ ਚੱਲ ਰਿਹਾ ਸੀ।
Published on: ਅਪ੍ਰੈਲ 1, 2025 7:41 ਪੂਃ ਦੁਃ