ਗਾਂਧੀਨਗਰ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :
Firecracker factory blast news: ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਇਲਾਕੇ ’ਚ ਮੌਜੂਦ ਇੱਕ ਪਟਾਕਾ ਫੈਕਟਰੀ ਵਿੱਚ ਭਿਆਨਕ ਧਮਾਕਾ ਹੋਇਆ। ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ 7 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਧਮਾਕੇ ਤੋਂ ਬਾਅਦ ਫੈਕਟਰੀ ’ਚ ਅੱਗ ਲੱਗ ਗਈ, ਜਿਸ ਕਾਰਨ ਇਲਾਕੇ ’ਚ ਹਾਹਾਕਾਰ ਮਚ ਗਈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
ਪੁਲਿਸ ਅਤੇ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਮੁਤਾਬਕ, ਫੈਕਟਰੀ ਵਿੱਚ ਸੁਰੱਖਿਆ ਮਿਆਰ ਦੀਆਂ ਉਲੰਘਣਾ ਹੋਣ ਦੇ ਆਸਾਰ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
Published on: ਅਪ੍ਰੈਲ 1, 2025 12:22 ਬਾਃ ਦੁਃ