ਮੋਹਾਲੀ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ
Paster Bajinder Singh Case: ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ। ਅਦਾਲਤ ਵੱਲੋਂ ਪਾਦਰੀ ਬਜਿੰਦਰ ਨੂੰ ਤਾ-ਉਮਰ ਕੈਦ ਦੀ ਸਜ਼ਾ ਸੁਣਾਈ। ਹੁਣ ਪਾਸਟਰ ਆਪਣੀ ਰਹਿੰਦੀ ਸਾਰੀ ਜਿੰਦਗੀ ਜੇਲ੍ਹ ਵਿੱਚ ਬਿਤਾਵੇਗਾ। ਪਾਸਟਰ ਬਜਿੰਦਰ ਸਿੰਘ ਨੂੰ 3 ਦਿਨ ਪਹਿਲਾਂ ਮੁਹਾਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਮੋਹਾਲੀ ਦੀ ਅਦਾਲਤ ਨੇ ਇੱਕ ਅਹਿਮ ਫੈਸਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸਥਾਨਕ ਅਦਾਲਤ ਵੱਲੋਂ ਲੰਬੀ ਸੁਣਵਾਈ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਸੁਣਾਇਆ ਗਿਆ।
ਜਾਣਕਾਰੀ ਅਨੁਸਾਰ, ਪਾਸਟਰ ਬਜਿੰਦਰ ਸਿੰਘ ‘ਤੇ ਬਲਾਤਕਾਰ ਦੇ ਗੰਭੀਰ ਦੋਸ਼ ਸਨ, ਜਿਸ ਦੀ ਸ਼ਿਕਾਇਤ ਪੀੜਤਾ ਵੱਲੋਂ ਪੁਲਿਸ ਨੂੰ ਦਰਜ ਕਰਵਾਈ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਸਾਰੇ ਸਬੂਤਾਂ ਅਤੇ ਗਵਾਹੀਆਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਖ਼ਤ ਫੈਸਲਾ ਸੁਣਾਇਆ।
ਬਜਿੰਦਰ ‘ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ‘ਚ ਸੈਟਲ ਕਰਨ ਦੇ ਬਹਾਨੇ ਆਪਣੇ ਘਰ ਲੈ ਗਿਆ। ਜਿੱਥੇ ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦੀ ਵੀਡੀਓ ਬਣਾਈ ਗਈ। ਉਸ ਨੇ ਲੜਕੀ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਲੜਕੀ ਨੇ ਉਸ ਦਾ ਵਿਰੋਧ ਕੀਤਾ ਤਾਂ ਉਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦੇਵੇਗਾ।
ਇਹ ਸਜ਼ਾ ਅਜਿਹੇ ਸਮੇਂ ਵਿਚ ਆ ਰਹੀ ਹੈ ਜਦੋਂ ਬਜਿੰਦਰ ਸਿੰਘ ਇਕ ਹੋਰ ਔਰਤ ਨਾਲ ਜਿਨਸੀ ਸ਼ੋਸ਼ਣ ਅਤੇ ਕੁੱਟਮਾਰ ਦੇ ਇਕ ਹੋਰ ਮਾਮਲੇ ਵਿਚ ਫਸਿਆ ਹੋਇਆ ਹੈ।
Published on: ਅਪ੍ਰੈਲ 1, 2025 12:04 ਬਾਃ ਦੁਃ