ਮੋਹਾਲੀ, 01 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 03 ਅਪ੍ਰੈਲ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ 03 ਅਪ੍ਰੈਲ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਡੀ-ਮਾਰਟ ਮੋਹਾਲੀ, ਏਰੀਅਲ ਟੈਲੀਕਾਮ, ਐਵੀਏਟਰਜ਼ ਹੱਬ, ਭਾਰਤ ਪੇ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ ਅਤੇ ਜੀਨੀਅਸ (D-Mart Mohali, Aerial Telecom, Aviators Hub, Bharatpe, Tynor Orthotics Pvt Ltd ਅਤੇ Genius) ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਪਿੱਕਰ, ਪੈਕਰ, ਕੈਸ਼ੀਅਰ, ਗੋਦਾਮ ਸਹਾਇਕ, ਸੁਪਰਵਾਈਜ਼ਰ, ਮਹਿਲਾ ਐਚ ਆਰ ਇੰਟਰਨ, ਦਾਖਲਾ ਸਲਾਹਕਾਰ, ਟੈਲੀ-ਕਾਲਰ, ਐਮ/ਐਫ ਵਪਾਰ ਵਿਕਾਸ/ਮਾਰਕੀਟਿੰਗ ਇੰਟਰਨ, ਡਾਟਾ ਐਂਟਰੀ ਓਪਰੇਟਰ, ਐਕਸਲ ਮੁਹਾਰਤ ਵਾਲੇ ਸ਼ਿਫਟ ਇੰਚਾਰਜ, ਪ੍ਰਚੂਨ ਸਟੋਰਾਂ ਲਈ ਸੰਬੰਧ ਕਾਰਜਕਾਰੀ, ਵਿਕਰੀ ਅਧਿਕਾਰੀ ਸਵਾਈਪ ਮਸ਼ੀਨਾਂ (ਈ.ਡੀ.ਸੀ/ਪੀ.ਓ.ਐਸ) (Picker, packer, Cashier, Godown assistant, Supervisor, Female HR Interns, Admission counselor, Tele-caller, M/F Business development/Marketing interns, Data Entry Operators, Shift Incharge with Excel proficiency, Relationship executives for Retail Stores, Sales Officer Swipe Machines (EDC/POS) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ।ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀਂ, ਬਾਰਵੀਂ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, Resume ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।
Published on: ਅਪ੍ਰੈਲ 1, 2025 5:27 ਬਾਃ ਦੁਃ