ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਸਿੱਖਿਆ ਵਿਭਾਗ ਨੂੰ ਅੱਜ 700 ਦੇ ਕਰੀਬ ਨਵੇਂ ਅਧਿਆਪਕ ਮਿਲ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਇਸ ਦੇ ਲਈ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਲੁਧਿਆਣਾ ਜਾਣਗੇ।
ਜਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦਾ ਮੁੱਦਾ ਵਿਧਾਨ ਸਭਾ ਵਿੱਚ ਪ੍ਰਮੁੱਖਤਾ ਨਾਲ ਉਠਾਇਆ ਗਿਆ ਸੀ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਜਵਾਬ ਦਿੱਤਾ ਸੀ ਕਿ 2634 ਈਟੀਟੀ (ਐਲੀਮੈਂਟਰੀ ਟਰੇਨਿੰਗ ਟੀਚਰ) ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਵਿੱਚੋਂ 700 ਦੇ ਕਰੀਬ ਅਧਿਆਪਕ ਇਕੱਲੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਜਾਣਗੇ।
Published on: ਅਪ੍ਰੈਲ 1, 2025 1:11 ਬਾਃ ਦੁਃ