ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਬੀਤੇ ਦਿਨੀਂ ਪਟਿਆਲਾ ਵਿੱਚ ਕਰਨਲ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁਅੱਤਲ ਇੰਸਪੈਕਟਰ ਨੂੰ ਰਾਹਤ ਦਿੱਤੀ ਗਈ ਹੈ। ਮੁਅੱਤਲ ਕੀਤੇ ਗਏ ਇੰਸਪੈਕਟਰ ਰੌਣੀ ਦੀ ਗ੍ਰਿਫਤਾਰੀ ਉਤੇ ਹਾਈਕੋਰਟ ਵੱਲੋਂ ਤਿੰਨ ਤੱਕ ਰੋਕ ਲਗਾ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਤਿੰਨ ਦਿਨਾਂ ਤੱਕ ਹੇਠਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਟਿਆਲਾ ਪੁਲਿਸ ਦੇ ਚਾਰ ਇੰਸਪੈਕਟਰਾਂ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਕਰਨਲ ਬਾਠ ਅਤੇ ਉਸਦੇ ਬੇਟੇ ਦੀ ਕੁੱਟਮਾਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ 4 ਇੰਸਪੈਕਟਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
Published on: ਅਪ੍ਰੈਲ 2, 2025 1:13 ਬਾਃ ਦੁਃ