ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਹੱਤਵਪੂਰਨ ਫੈਸਲਿਆਂ ਨੂੰ ਲੈ ਕੇ ਭਲਕੇ 3 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10:40 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸਰਕਾਰੀ ਸੂਤਰਾਂ ਮੁਤਾਬਕ, ਮੀਟਿੰਗ ਵਿੱਚ ਆਮ ਜਨਤਾ ਨਾਲ ਸਬੰਧਤ ਕੁਝ ਵੱਡੇ ਐਲਾਨ ਹੋ ਸਕਦੇ ਹਨ।
ਮਹੱਤਵਪੂਰਨ ਗੱਲ ਇਹ ਵੀ ਹੈ ਕਿ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਕਰਕੇ ਕੈਬਿਨੇਟ ਪੱਧਰ ’ਤੇ ਕਿਸੇ ਵੱਡੇ ਫੈਸਲੇ ਦੀ ਉਮੀਦ ਜਤਾਈ ਜਾ ਰਹੀ ਹੈ।

Published on: ਅਪ੍ਰੈਲ 2, 2025 12:03 ਬਾਃ ਦੁਃ