ਵਿਧਾਇਕ ਕੁਲਵੰਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਪੰਜਾਬ

ਮੋਹਾਲੀ , 02 ਅਪ੍ਰੈਲ: ਦੇਸ਼ ਕਲਿੱਕ ਬਿਓਰੋ

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਅੱਜ ਵਾਰਡ ਨੰ. 50 ਫੇਜ਼-1 ਵਿਖੇ ਪਾਰਕ ਨੰ.2 ਵਿੱਚ ਨਗਰ ਨਿਗਮ ਵੱਲੋਂ ਤਿਆਰ ਕੀਤੇ ਗਏ ਬੈਡਮਿੰਟਨ ਕੋਰਟ ਦਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਲੋਕ ਅਰਪਣ ਕੀਤਾ ਗਿਆ, ਜਿਸ ਦੀ ਵਾਰਡ ਨਿਵਾਸੀਆਂ ਵੱਲੋਂ ਮੰਗ ਕੀਤੀ ਗਈ ਸੀ। ਤਿਆਰ ਕੀਤੇ ਗਏ ਇਸ ਬੈਡਮਿੰਟਨ ਕੋਰਟ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਆਧੁਨਿਕ ਤਕਨੀਕ ਵਾਲਾ ਮੈਟ ਲਗਾਇਆ ਗਿਆ ਹੈ। ਇਸ ਬੈਡਮਿੰਟਨ ਕੋਰਟ ਵਿੱਚ ਲਾਇਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਖਿਡਾਰੀਆਂ ਨੂੰ ਰਾਤ ਵਿੱਚ ਵੀ ਖੇਡਣ ਦੀ ਸਹੂਲਤ ਮਿਲੇਗੀ। ਬੈਡਮਿੰਟਨ ਕੋਰਟ ਨੂੰ ਜਾਲੀ ਲਗਾ ਕੇ ਕਵਰ ਕੀਤਾ ਗਿਆ ਹੈ। ਇਸ ਬੈਡਮਿੰਟਨ ਕੋਰਟ ਦਾ ਰਕਬਾ 59 x 32 ਫੁੱਟ ਹੈ। ਬੈਡਮਿੰਟਨ ਕੋਰਟ ਨੂੰ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੇ ਖਰਚੇ ਤੇ ਤਿਆਰ ਕੀਤਾ ਗਿਆ ਹੈ। ਇਸ ਨਾਲ ਬੱਚਿਆਂ ਨੂੰ ਬੈਡਮਿੰਟਨ ਦੀ ਖੇਡ ਲਈ ਭਵਿੱਖ ਵਿੱਚ ਹੋਣ ਵਾਲੀਆਂ ਖੇਡਾਂ ਲਈ ਤਿਆਰੀ ਕਰਨ ਦੀ ਸਹੂਲਤ ਮਿਲੇਗੀ।

ਵਿਧਾਇਕ ਕੁਲਵੰਤ ਸਿੰਘ ਨੇ ਆਖਿਆ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਨਾਲ ਸੂਬੇ ਚ ਖੇਡ ਸੱਭਿਆਚਾਰ ਨੂੰ ਪੁਨਰ ਸੁਰਜੀਤ ਕਰਨ ਚ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਲਈ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਉਨ੍ਹਾਂ ਨੂੰ ਏਸ਼ੀਆਈ ਅਤੇ ਉਲੰਪਿਕਸ ਦੀ ਤਿਆਰੀ ਅਤੇ ਅਭਿਆਸ ਲਈ ਨਕਦ ਰਾਸ਼ੀ ਦੇਣ ਤੋਂ ਇਲਾਵਾ ਮੈਡਲ ਜਿੱਤ ਕੇ ਆਉਣ ਤੇ ਨਕਦ ਇਨਾਮ ਅਤੇ ਉੱਚ ਸਿਵਲ ਤੇ ਪ੍ਰਸ਼ਾਸਕੀ ਅਹੁਦੇ ਤੇ ਤਾਇਨਾਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਾਡੇ ਜੀਵਨ ਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ, ਉੱਥੇ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਵੀ ਸਭ ਤੋਂ ਵਧੀਆ ਜ਼ਰੀਆ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਕੌਮਾਂਤਰੀ ਮੁਕਾਬਲਿਆਂ ਵਿੱਚ ਪ੍ਰਤੀਨਿਧਤਾ ਕਰਨ ਵਿੱਚ ਉੱਤਰੀ ਰਾਜਾਂ ਦੇ ਖਿਡਾਰੀਆਂ ਵਿੱਚੋਂ ਪੰਜਾਬ ਅਤੇ ਹਰਿਆਣਾ ਦੇ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਹੈ, ਜਿਸ ਦਾ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਮਾਣ ਰਹਿੰਦਾ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦੇ ਯਤਨਾਂ ਤਹਿਤ ਖੇਡਾਂ ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।

ਇਸ ਮੌਕੇ ਪਰਮਿੰਦਰ ਪਾਲ ਸਿੰਘ ਸੰਧੂ ਕਮਿਸ਼ਨਰ ਨਗਰ ਨਿਗਮ, ਨਰੇਸ਼ ਕੁਮਾਰ ਬੱਤਾ ਚੀਫ ਇੰਜੀਨੀਅਰ ਨਗਰ ਨਿਗਮ ਮੋਹਾਲੀ, ਐਕਸੀਅਨ ਸੁਨੀਲ ਕੁਮਾਰ, ਸੁਭਾਸ਼ ਸ਼ਰਮਾ ਵਾਈਸ ਚੇਅਰਮੈਨ ਜਲ ਸਪਲਾਈ ਅਤੇ ਸੀਵਰੇਜ ਬੋਰਡ , ਗੁਰਮੀਤ ਕੌਰ ਐੱਮ ਸੀ, ਹਰਬਿੰਦਰ ਸਿੰਘ ਸੈਣੀ ਬਲਾਕ ਪ੍ਰਧਾਨ,ਹਰਮੇਸ ਸਿੰਘ ਕੁੰਭੜਾ, ਸਤਨਾਮ ਸਿੰਘ ਦਾਊਂ, ਜਸਪਾਲ ਸਿੰਘ ਮਟੌਰ ,ਅਤੇ ਇਲਾਕਾ ਨਿਵਾਸੀ ਹਾਜਰ ਸਨ।

Published on: ਅਪ੍ਰੈਲ 2, 2025 8:20 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।