ਬੋਹਾ/ਮਾਨਸਾ: 02 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਸੱਚੇ ਸੁੱਚੇ ਕਿਰਤੀ ਕਿਸਾਨਾਂ ਦੇ ਪੱਖ ਵਿੱਚ ਰਹੀ ਹੈ, ਜਿਸ ਦੀ ਮਿਸਾਲ ਸਾਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਬਣ ਰਹੇ ਨਵੇਂ ਫੜ੍ਹਾਂ ਤੋਂ ਮਿਲ ਰਹੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਪਿੰਡ ਟਾਹਲੀਆਂ, ਬੋਹਾ, ਭਖੜਿਆਲ ਦੀਆਂ ਅਨਾਜ਼ ਮੰਡੀਆਂ ਵਿੱਚ ਨਵੇਂ ਬਣੇ ਫੜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਨੂੰ ਕਿਸੇ ਵੀ ਕੀਮਤ ‘ਤੇ ਕੱਚੇ ਫੜ੍ਹਾਂ ਦੇ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ, ਪਿੰਡ ਦੀ ਸਫਾਈ ਅਤੇ ਖੇਡ ਸਟੇਡੀਅਮ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।
ਉਨ੍ਹਾਂ ਦੱਸਿਆ ਕਿ ਟਾਹਲੀਆਂ ਵਿੱਚ ਲਗਭਗ 43 ਲੱਖ ਰੁਪਏ ਦੀ ਲਾਗਤ ਨਾਲ ਅਨਾਜ਼ ਮੰਡੀ ਵਿੱਚ ਨਵੇਂ ਬਣੇ ਫੜ੍ਹ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਬੋਹਾ ਖੇਤਰ ਦੇ ਕਿਸਾਨਾਂ ਦੀ ਬਾਸਮਤੀ ਫਸਲ ਦੀ ਪੈਦਾਵਾਰ ਨੂੰ ਦੇਖਦੇ ਹੋਏ ਸਥਾਨਕ ਅਨਾਜ਼ ਮੰਡੀ ਵਿੱਚ ਹੋਰ ਨਵੇਂ ਫੜ੍ਹਾਂ ਦੀ ਜ਼ਰੂਰਤ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ 52 ਲੱਖ ਰੁਪਏ ਦੀ ਲਾਗਤ ਨਾਲ ਬੋਹਾ ਅਨਾਜ਼ ਮੰਡੀ ਵਿੱਚ ਨਵੇਂ ਬਣੇ ਫੜ੍ਹ ਦਾ ਉਦਘਾਟਨ ਕੀਤਾ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਭਖੜਿਆਲ ਪਿੰਡ ਵਿੱਚ ਮੰਡੀ ਦੇ ਕੱਚੇ ਫੜ ਨੂੰ ਪੱਕਾ ਕੀਤਾ ਗਿਆ ਹੈ।
ਉਨ੍ਹਾਂ ਨਾਲ ਹੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਐਲਾਨ ਜੋ ਪੰਜਾਬ ਸਰਕਾਰ ਨੇ ਕੀਤਾ ਹੈ ਉਸ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ। ਲੋਕਾਂ ਦਾ ਫਰਜ਼ ਹੈ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਰਕਾਰ ਦਾ ਸਾਥ ਦੇਣ।
ਇਸ ਮੌਕੇ ਮੰਡੀਕਰਨ ਬੋਰਡ ਦੇ ਐਕਸੀਅਨ ਵਿਪਨ ਕੁਮਾਰ, ਐੱਸ.ਡੀ.ਓ ਕਰਮਜੀਤ ਸਿੰਘ, ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਕੁਮਾਰ, ਮਾਰਕੀਟ ਕਮੇਟੀ ਬੋਹਾ ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਮਾਰਕੀਟ ਕਮੇਟੀ ਬਰੇਟਾ ਦੇ ਚੇਅਰਮੈਨ ਚਮਕੌਰ ਸਿੰਘ, ਕੋਅਪਰੇਟਿਵ ਬੈਂਕ ਅਦਾਰੇ ਦੇ ਜ਼ਿਲ੍ਹਾ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਜ਼ਿਲ੍ਹਾ ਆਗੂ ਕਮਲਦੀਪ ਸਿੰਘ ਬਾਵਾ, ਬਲਾਕ ਪ੍ਰਧਾਨ ਕੁਲਵੰਤ ਸ਼ੇਰਖਾ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਸਵੈਚ, ਟਰੱਕ ਯੂਨੀਅਨ ਬੋਹਾ ਦੇ ਪ੍ਰਧਾਨ ਨੈਬ ਸਿੰਘ ਦੀਆਂ, ਵਾਇਸ ਪ੍ਰਧਾਨ ਕਾਲਾ ਸਿੰਘ, ਐੱਮ ਸੀ ਜਗਸੀਰ ਸਿੰਘ, ਬਲਾਕ ਮੀਡੀਆ ਇੰਚਾਰਜ ਸੰਤੋਖ ਸਿੰਘ, ਜ਼ਿਲ੍ਹਾ ਸਕੱਤਰ ਹਰਦੀਪ ਸਿੰਘ, ਭਖੜਿਆਲ ਤੋਂ ਸੋਨੀ ਸਿੰਘ, ਹਰਵਿੰਦਰ ਸਿੰਘ ਭਖੜਿਆਲ, ਸਤਨਾਮ ਰਿੰਟੂ, ਬਿੰਦਰ ਸਿੰਘ ਭਖੜਿਆਲ, ਮਨਦੀਪ ਸਿੰਘ, ਸਰਬਜੀਤ ਸਿੰਘ, ਟਾਹਲੀਆਂ ਪਿੰਡ ਦੇ ਸਰਪੰਚ ਸੁਖਜੀਤ ਸਿੰਘ, ਪਾਰਟੀ ਪ੍ਰਧਾਨ ਜਗਜੀਤ ਸਿੰਘ, ਯੂਥ ਵਿੰਗ ਦੇ ਪ੍ਰਧਾਨ ਅਜੈਬ ਸਿੰਘ ਅਤੇ ਪਿੰਡ ਵਾਸੀ ਕਿਸਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ।
Published on: ਅਪ੍ਰੈਲ 2, 2025 5:52 ਬਾਃ ਦੁਃ