ਫਰੀਦਕੋਟ 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਬੀਤੀ ਸ਼ਾਮ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਕਰਵਾਏ ਜਾ ਰਹੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉੱਥੇ ਪਿੰਡ ਪੱਧਰ ਤੇ ਕਰਵਾਏ ਜਾਂਦੇ ਅਜਿਹੇ ਟੂਰਨਾਮੈਂਟ ਬਹੁਤ ਹੀ ਪ੍ਰੰਸ਼ਸ਼ਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਛੱਪੜ ਦੀ ਸਫਾਈ ਲਈ ਜਲਦੀ ਹੀ ਗਰਾਂਟ ਦੇਣ ਲਈ ਕਿਹਾ ਅਤੇ 1 ਲੱਖ ਰੁਪਏ ਦੀ ਰਾਸ਼ੀ ਟੂਰਨਾਮੈਂਟ ਕਮੇਟੀ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋ ਦਿੱਤੀ। ਉਨ੍ਹਾਂ ਕਿਹਾ ਕਿ ਜਿੱਤਣ ਵਾਲੀ ਟੀਮ ਨੂੰ ਵਿਧਾਨ ਸਭਾ ਦਾ ਸੈਸ਼ਨ ਦੇਖਣ ਦਾ ਵੀ ਮੌਕਾ ਦਿੱਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਲਈ ਵੀ ਪ੍ਰੇਰਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ ਰੱਖਣ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Published on: ਅਪ੍ਰੈਲ 2, 2025 5:41 ਬਾਃ ਦੁਃ