ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੇ 5 ਇੰਸਪੈਕਟਰਾਂ ਵਲੋਂ ਮੁਲਾਜ਼ਮਾਂ ਨਾਲ ਮਿਲ ਕੇ ਇੱਕ ਫੌਜੀ ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਅਦਾਲਤ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ 3 ਦਿਨਾਂ ਤੱਕ ਜਾਂਚ ਕਮੇਟੀ ਬਣਾਉਣ ਦੇ ਆਦੇਸ਼ ਦਿੱਤੇ ਹਨ ਅਤੇ ਚਾਰ ਮਹੀਨਿਆਂ ਤੱਕ ਜਾਂਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਪੁਲਿਸ ਦਾ ਕੋਈ ਵੀ ਕਰਕਚਾਰੀ ਇਸ ਜਾਂਚ ਟੀਮ ਵਿੱਚ ਸ਼ਾਮਲ ਨਹੀਂ ਹੋਵੇਗਾ ਜਦਕਿ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਕੁਝ ਸਮਾਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਕਰਨਲ ਪੁਸ਼ਪਿੰਦਰ ਬਾਠ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।
ਇਸ ਦੌਰਾਨ ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਇਕ ਵਿਅਕਤੀ ਨੂੰ ਫੜ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦਾ ਪਿੱਛਾ ਕਰ ਰਿਹਾ ਸੀ। ਉਹ ਵਟਸਐਪ ਰਾਹੀਂ ਕਿਸੇ ਨੂੰ ਉਨ੍ਹਾਂ ਦੀ ਪਲ-ਪਲ ਜਾਣਕਾਰੀ ਅਤੇ ਫੋਟੋਆਂ ਭੇਜ ਰਿਹਾ ਸੀ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।
Published on: ਅਪ੍ਰੈਲ 3, 2025 11:28 ਪੂਃ ਦੁਃ