ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਪੰਜਾਬ

ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 3 ਅਪਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਅਤੇ ਆਊਟਸੋਰਸਿੰਗ ਵਰਕਰਜ਼ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਕਾਨੂੰਨ ਅਨੁਸਾਰ ਪੱਕਾ ਕਰਨ ਅਤੇ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਸ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ 7 ਅਪਰੈਲ ਤੋਂ 9 ਅਪਰੈਲ ਤੱਕ ਐਲਾਨੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

ਅੱਜ ਇਥੇ ਸਕੱਤਰੇਤ ਵਿਖੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਕੰਟਰੈਕਚੂਅਲ ਅਤੇ ਆਉਣ ਸੋਰਸਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੜਾਅਵਾਰ ਢੰਗ ਨਾਲ ਕਾਨੂੰਨੀ ਪ੍ਰਕਿਰਿਆ ਆਪਣਾ ਕੇ ਪੱਕਾ ਕਰਨ, ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦੇ ਮਾਮਲੇ ਸਮਾਂਬੱਧ ਤਰੀਕੇ ਨਾਲ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਅਗਲੇ ਹਫਤੇ ਨਿੱਜੀ ਤੌਰ ‘ਤੇ ਐਡਵੋਕੇਟ ਜਨਰਲ ਅਤੇ ਵਿੱਤ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ।

ਇਸੇ ਤਰ੍ਹਾਂ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਦਾ ਮਾਮਲਾ ਛੇਤੀ ਹੱਲ੍ਹ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਆਦਿ ਲੈਣ ਵਿੱਚ ਦਿੱਕਤ ਪੇਸ਼ ਆਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ।

Published on: ਅਪ੍ਰੈਲ 3, 2025 6:48 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।