ਲੁਧਿਆਣਾ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੱਜ ਲੁਧਿਆਣਾ ਦੇ ਹਿੰਮਤ ਸਿੰਘ ਨਗਰ ਸਥਿਤ ਰਿਲੀਫ ਨਾਮ ਦੇ ਸਪਾ ਸੈਂਟਰ ਵਿੱਚ ਕੰਮ ਕਰਨ ਵਾਲੀ ਔਰਤ ਦਾ ਆਪਣੇ ਪ੍ਰੇਮੀ ਨਾਲ ਝਗੜਾ ਹੋ ਗਿਆ। ਇਸ ਦੌਰਾਨ ਝਗੜਾ ਇੰਨਾ ਵੱਧ ਗਿਆ ਕਿ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇੱਕ ਰਾਹਗੀਰ ਜ਼ਖ਼ਮੀ ਔਰਤ ਨੂੰ ਨਿੱਜੀ ਹਸਪਤਾਲ ਲੈ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ।
ਫਿਲਹਾਲ ਮਾਮਲਾ ਸ਼ੱਕੀ ਬਣਿਆ ਹੋਇਆ ਹੈ। ਸਪਾ ਸੈਂਟਰ ਦੇ ਬਾਹਰ ਵੀ ਕਾਫੀ ਖੂਨ ਖਿਲਰਿਆ ਪਿਆ ਹੈ। ਇਲਾਕੇ ਦੇ ਲੋਕਾਂ ਨੇ ਤੁਰੰਤ ਥਾਣਾ ਦੁੱਗਰੀ ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲਿਸ ਸਪਾ ਸੈਂਟਰ ਦੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਚੁੱਪ ਧਾਰੀ ਹੋਈ ਹੈ। ਦੱਸਿਆ ਜਾਂਦਾ ਹੈ ਕਿ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿੰਦੇ ਸਨ।
Published on: ਅਪ੍ਰੈਲ 3, 2025 5:28 ਬਾਃ ਦੁਃ