ਗੁਰਦਾਸਪੁਰ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ ;
ਪੰਜਾਬ ਵਿੱਚ ਮੌਜੂਦਾ ਸਰਪੰਚ ਦੇ ਉਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀਆਂ ਨੋ ਦੋ ਫਾਈਰ ਕੀਤੇ ਜਿਸ ਡਰਾਇੰਗ ਰੂਮ ਦੀ ਕੰਧ ਦਾ ਸ਼ੀਸ਼ਾ ਟੁੱਟ ਗਿਆ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਵੜੈਚ ਵਿੱਚ ਮੌਜੂਦਾ ਸਰਪੰਚ ਸੁਖਜੀਤ ਸਿੰਘ ਈ ਟੀ ਓ ਦੇ ਘਰ ਦੋ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਦਿਨ ਸਮੇਂ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਨਾਲ ਦੋ ਫਾਇਰ ਕੀਤੇ ਹਨ। ਇਕ ਗੋਲੀ ਨਾਲ ਡਰਾਇੰਗ ਰੂਮ ਦੇ ਸ਼ੀਸ਼ੇ ਤੁੱਟ ਗਏ। ਜਦੋਂ ਇਹ ਹਮਲਾ ਹੋਇਆ ਉਸ ਸਮੇਂ ਘਰ ਵਿੱਚ ਕੋਈ ਨਹੀਂ ਸੀ। ਇਸ ਘਟਨਾ ਦੀ ਜਾਣਕਾਰੀ ਤੁਰੰਤ ਸਬੰਧਤ ਥਾਣਾ ਨੂੰ ਦਿੱਤੀ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਸਾਰੀ ਘਟਲਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
Published on: ਅਪ੍ਰੈਲ 5, 2025 5:55 ਬਾਃ ਦੁਃ