ਪੰਜਾਬ ‘ਚ ਕਿਸਾਨਾਂ ਨੇ ਅਮਰੀਕੀ ਰਾਸ਼ਟਰਪਤੀ Trump ਤੇ PM Modi ਦੇ ਪੁਤਲੇ ਫੂਕੇ

ਪੰਜਾਬ


ਮੁਕਤਸਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਮੁਕਤਸਰ ਵਿੱਚ ਕਿਸਾਨਾਂ ਨੇ ਅਮਰੀਕਾ ਦੀ ਨਵੀਂ ਵਪਾਰ ਨੀਤੀ ਦਾ ਵਿਰੋਧ ਕੀਤਾ। ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਮੁਕਤਾ ਮੀਨਾਰ ਤੋਂ ਰੈਲੀ ਕੱਢੀ। ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਅਮਰੀਕੀ ਰਾਸ਼ਟਰਪਤੀ Donald Trump ਅਤੇ ਪ੍ਰਧਾਨ ਮੰਤਰੀ Narinder Modi ਦੇ ਪੁਤਲੇ ਫੂਕੇ।
ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਸਮੇਤ ਕਈ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਰਬੰਸ ਸਿੰਘ ਕੋਟਲੀ, ਜਗਦੇਵ ਸਿੰਘ ਕਾਨਿਆਂ ਵਾਲੀ, ਜਸਵਿੰਦਰ ਸਿੰਘ ਝਬੇਲ ਵਾਲੀ ਅਤੇ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਭਾਰਤ ਤੋਂ ਖਰੀਦੀਆਂ ਜਾਣ ਵਾਲੀਆਂ ਵਸਤਾਂ ਅਤੇ ਖੇਤੀ ਉਤਪਾਦਾਂ ’ਤੇ 100 ਫੀਸਦੀ ਟੈਕਸ ਲਾਉਣ ਲਈ ਦਬਾਅ ਪਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਭਾਰਤ ਸਰਕਾਰ ਅਮਰੀਕੀ ਖੇਤੀ ਉਤਪਾਦਾਂ ’ਤੇ ਟੈਕਸ ਛੋਟ ਦੇ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਇਸ ਨੀਤੀ ਕਾਰਨ ਭਾਰਤੀ ਕਣਕ ਅਤੇ ਮੱਕੀ ਦੀਆਂ ਕੀਮਤਾਂ ਡਿੱਗਣਗੀਆਂ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਸਸਤੀ ਕਣਕ ਆਉਣ ਨਾਲ ਭਾਰਤੀ ਕਿਸਾਨਾਂ ਦਾ ਨੁਕਸਾਨ ਹੋਵੇਗਾ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

Published on: ਅਪ੍ਰੈਲ 5, 2025 4:14 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।