ਓਟਾਵਾ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੀ ਰਾਜਧਾਨੀ ਓਟਾਵਾ ਨੇੜੇ ਰੌਕਲੈਂਡ ਇਲਾਕੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਦੁੱਖ ਦਾ ਪ੍ਰਗਟਾਵਾ ਕਰਦਿਆਂ ਹਾਈ ਕਮਿਸ਼ਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਉਹ ਸਥਾਨਕ ਲੋਕਾਂ ਦੇ ਸੰਪਰਕ ਵਿੱਚ ਹੈ।
ਓਟਾਵਾ ਪੁਲਿਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇੱਕ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ। ਭਾਰਤੀ ਦੂਤਾਵਾਸ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰੇ ਨਾਲ ਲਗਾਤਾਰ ਸੰਪਰਕ ਵਿੱਚ ਹੈ।
Published on: ਅਪ੍ਰੈਲ 5, 2025 4:22 ਬਾਃ ਦੁਃ