ਫਿਰੋਜ਼ਪੁਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਫਿਰੋਜ਼ਪੁਰ ਦੇ ਪਿੰਡ ਹਸਤੀ ਵਾਲਾ ਨੇੜੇ ਇੱਕ ਸਕੂਲ ਬੱਸ ਦੁਰਘਟਨਾ ਦਾ ਸ਼ਿਕਾਰ ਹੋ ਗਈ। ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਹ ਬੱਸ ਵਿਭਿੰਨ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।ਇਸ ਦੌਰਾਨ ਇਹ ਬੱਸ ਸੇਮ ਨਾਲੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।
ਸ਼ੁਰੂਆਤੀ ਜਾਣਕਾਰੀ ਮੁਤਾਬਕ, ਬੱਸ ਸੇਮ ਨਾਲੇ ਉੱਤੇ ਬਣੇ ਪੁਲ ਦੀ ਰੇਲਿੰਗ ਤੋੜ ਕੇ ਨਾਲੇ ਵਿੱਚ ਜਾ ਡਿੱਗੀ।ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਆਪਣੇ ਵਾਹਨ ਰੋਕ ਕੇ ਬੱਸ ਵਿੱਚੋਂ ਬੱਚਿਆਂ ਨੂੰ ਬਾਹਰ ਕੱਢਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਿਰਫ਼ ਕੁਝ ਵਿਦਿਆਰਥੀਆਂ ਅਤੇ ਡਰਾਈਵਰ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ।ਪੁਲਿਸ ਵਲੋਂ ਹਾਦਸੇ ਦੀ ਜਾਂਚ ਜਾਰੀ ਹੈ।
Published on: ਅਪ੍ਰੈਲ 5, 2025 10:19 ਪੂਃ ਦੁਃ