ਮੋਹਾਲੀ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ (SIT) ਮੁਹਾਲੀ ਅਦਾਲਤ ਪਹੁੰਚੀ ਹੈ। ਐਸਆਈਟੀ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮਜੀਠੀਆ ਦੇ ਘਰ ਤਲਾਸ਼ੀ ਵਾਰੰਟ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਦਾਇਰ ਕਰਕੇ ਐਸ.ਆਈ.ਟੀ. ਦੁਆਰਾ ਦਰਜ ਅਰਜ਼ੀ ਦੀ ਕਾਪੀ ਮੰਗੀ ਹੈ।
ਮਜੀਠੀਆ ਦੇ ਵਕੀਲਾਂ ਨੇ ਅਦਾਲਤ ਨੂੰ ਇਹ ਵੀ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਕਿਹੜੀਆਂ ਥਾਵਾਂ ਦੀ ਤਲਾਸ਼ੀ ਲਈ ਜਾਣੀ ਹੈ। ਹਾਲਾਂਕਿ ਸਰਕਾਰ ਵੱਲੋਂ ਪੇਸ਼ ਵਕੀਲਾਂ ਨੇ ਇਸ ਅਰਜ਼ੀ ਨੂੰ ਗਲਤ ਕਰਾਰ ਦਿੱਤਾ ਹੈ। ਇਸ ਮਾਮਲੇ ‘ਚ ਅੱਜ 5 ਅਪ੍ਰੈਲ ਨੂੰ ਬਹਿਸ ਹੋਵੇਗੀ।ਮਜੀਠੀਆ ਖਿਲਾਫ ਸਟੇਟ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਹੈ।
Published on: ਅਪ੍ਰੈਲ 5, 2025 7:47 ਪੂਃ ਦੁਃ