ਪਠਾਨਕੋਟ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ 7 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿਚ ਸਰਕਾਰੀ/ਗੈਰ-ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਲਈ ਵੀ ਹਿੱਸਾ ਲੈਣਾ ਸੰਭਵ ਹੈ। ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਆਦਿਤਿਆਂ ਉਪਲ ਵਲੋਂ ਪਠਾਨਕੋਟ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿਚ ਸੋਮਵਾਰ 07 ਅਪ੍ਰੈਲ 2025 ਨੂੰ ਅੱਧੇ ਦਿਨ ਲਈ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ, ਹਾਲਾਂਕਿ, ਜਿਹੜੇ ਸਕੂਲਾਂ/ਕਾਲਜਾਂ ਵਿਚ ਬੋਰਡ ਪ੍ਰੀਖਿਆਵਾਂ/ਪ੍ਰੈਕਟੀਕਲ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਜਾਵੇਗਾ।
Published on: ਅਪ੍ਰੈਲ 6, 2025 4:48 ਬਾਃ ਦੁਃ