ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਸੱਦੀ ਗਈ ਹੈ। ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਹੋਵੇਗੀ। ਮੀਟਿੰਗ ਸਬੰਧੀ ਜਾਣਕਾਰੀ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ। ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਸੈਸ਼ਨਾਂ ਦੀਆਂ ਤਰੀਕਾਂ ਤੈਅ ਕੀਤੀਆਂ ਜਾ ਸਕਣ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
Published on: ਅਪ੍ਰੈਲ 6, 2025 11:21 ਪੂਃ ਦੁਃ