ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਕੀਤਾ ਖ਼ਤਮ

ਪੰਜਾਬ

ਫਤਹਿਗੜ੍ਹ ਸਾਹਿਬ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਅੱਜ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਦੌਰਾਨ ਕੀਤਾ। ਇੱਕ ਦਿਨ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਡੱਲੇਵਾਲ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਹ 4 ਮਈ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨਗੇ।
ਡੱਲੇਵਾਲ ਨੇ ਕਿਹਾ ਕਿ ਮਹਾਪੰਚਾਇਤ ‘ਚ ਕਿਸਾਨਾਂ ਦੀ ਮੰਗ ‘ਤੇ ਮਰਨ ਵਰਤ ਖਤਮ ਕੀਤਾ ਗਿਆ ਹੈ। ਕਾਫੀ ਸਮੇਂ ਤੋਂ ਕਿਸਾਨ ਮੈਨੂੰ ਵਰਤ ਤੋੜਨ ਦੀ ਅਪੀਲ ਕਰ ਰਹੇ ਸਨ।
ਜਿਕਰਯੋਗ ਹੈ ਕਿ ਡੱਲੇਵਾਲ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ 26 ਨਵੰਬਰ 2024 ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਸੀ। 19 ਮਾਰਚ ਨੂੰ ਪੰਜਾਬ ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਨੂੰ ਖਾਲੀ ਕਰਵਾ ਲਿਆ ਸੀ। ਪੁਲੀਸ ਨੇ ਡੱਲੇਵਾਲ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ। ਉਨ੍ਹਾਂ ਨੂੰ 3 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ।05:26 PM

Published on: ਅਪ੍ਰੈਲ 6, 2025 5:29 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।