ਨਵੀਂ ਦਿੱਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (AIMPLB) ਵਕਫ਼ ਸੋਧ ਬਿੱਲ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰੇਗਾ। AIMPLB ਵਲੋਂ ਸ਼ਨੀਵਾਰ ਸ਼ਾਮ ਨੂੰ ਦੋ ਪੰਨਿਆਂ ਦਾ ਇੱਕ ਪੱਤਰ ਜਾਰੀ ਕੀਤਾ ਗਿਆ ਸੀ।
AIMPLB ਨੇ ਕਿਹਾ ਕਿ ਅਸੀਂ ਸਾਰੀਆਂ ਧਾਰਮਿਕ, ਭਾਈਚਾਰਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਦੇਸ਼ ਵਿਆਪੀ ਅੰਦੋਲਨ ਚਲਾਵਾਂਗੇ। ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੋਧਾਂ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ ਜਾਂਦਾ।
Published on: ਅਪ੍ਰੈਲ 6, 2025 7:35 ਪੂਃ ਦੁਃ