ਇਸਲਾਮਾਬਾਦ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਨਾਲ ਜੁੜੇ ਅੱਤਵਾਦੀਆਂ ਨੇ ਪਾਕਿਸਤਾਨ (Pakistan) ਦੇ ਅਸ਼ਾਂਤ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ‘ਚ ਸ਼ਾਂਤੀ ਕਮੇਟੀ ਦੇ ਇਕ ਮੈਂਬਰ ਦੇ ਘਰ ‘ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਇਹ ਘਟਨਾ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੀ ਮੀਰ ਅਲੀ ਤਹਿਸੀਲ ਵਿੱਚ ਵਾਪਰੀ।
ਸੂਤਰਾਂ ਨੇ ਦੱਸਿਆ ਕਿ ਸ਼ਾਂਤੀ ਕਮੇਟੀ ਦੇ ਮੈਂਬਰ ਕਾਦਿਰ ਜ਼ਮਾਨ ਦੇ ਘਰ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਸੀ। ਅੱਤਵਾਦੀਆਂ ਵੱਲੋਂ ਮਾਰੇ ਗਏ ਪੰਜ ਲੋਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਕਈ ਹੋਰ ਲੋਕ ਵੀ ਜ਼ਖਮੀ ਹੋ ਗਏ। ਟੀਟੀਪੀ ਨੇ ਵੀ ਇਸ ਹਮਲੇ ਨੂੰ ਲੈ ਕੇ ਬਿਆਨ ਜਾਰੀ ਕੀਤਾ ਹੈ। ਇਸ ਵਿੱਚ ਟੀਟੀਪੀ ਨੇ ਕਿਹਾ ਹੈ ਕਿ ਇਹ ਹਮਲਾ ਸ਼ਰੀਆ ਲਾਗੂ ਕਰਨ ਲਈ ਕੀਤਾ ਗਿਆ ਸੀ।
Published on: ਅਪ੍ਰੈਲ 6, 2025 7:26 ਪੂਃ ਦੁਃ