ਮੋਗਾ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਬੀਤੇ ਅੱਧੀ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਰਾਤ ਨੂੰ ਕਰੀਬ 2 ਵਜੇ ਪਿੰਡ ਬੋਡੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਤਿੰਨੇ ਨੌਜਵਾਨ ਇਕ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਹਨ। ਅਚਾਨਕ ਗੱਡੀ ਡਿਵਾਈਡਰ ਨਾਲ ਜਾ ਟਕਰਾ ਕੇ ਉਲਟ ਗਈ। ਇਸ ਹਾਦਸੇ ਵਿੱਚ ਤਿੰਨੇ ਨੌਜਵਾਨਾਂ ਦੀ ਮੌਤੇ ਉਤੇ ਮੌਤ ਹੋ ਗਈ।
ਇਸ ਘਟਨਾ ਸਬੰਧੀ ਸਮਾਜ ਸਵੇਾ ਸੁਸਾਇਟੀ ਵੱਲੋਂ ਤੁਰੰਤ ਥਾਣਾ ਬੰਧਨੀ ਕਲਾ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਮ੍ਰਿਤਕਾ ਦੀ ਪਹਿਚਾਣ ਹਰਪ੍ਰੀਤ ਸਿੰਘ ਅਤੇ ਪਰਵਿੰਦਰ ਸਿੰਘ ਵਜੋਂ ਹੋਈ ਹੈ। ਜੋ ਦੋਵੇਂ ਪਿੰਡ ਰਾਣੀਆ ਦੇ ਰਹਿਣ ਵਾਲੇ ਸਨ। ਮ੍ਰਿਤਕ ਹਰਪ੍ਰੀਤ ਸਿੰਘ ਦਾ 13 ਅਪ੍ਰੈਲ ਨੁੰ ਵਿਆਹ ਰੱਖਿਆ ਹੋਇਆ ਸੀ। ਤੀਜੇ ਮ੍ਰਿਤਕ ਦੀ ਅਜੇ ਪਹਿਚਾਣ ਨਹੀਂ ਹੋ ਸਕਦੀ।
Published on: ਅਪ੍ਰੈਲ 7, 2025 11:56 ਪੂਃ ਦੁਃ