ਲਾਹੌਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪਾਕਿਸਤਾਨ ਦੇ ਪੰਜਾਬ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅਧਿਕਾਰੀਆਂ ਨੇ ਅੱਜ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ। ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਅਤੇ ਇਕ ਤਿੰਨ ਪਹੀਆ ਵਾਹਨ ਦੀ ਆਪਸੀ ਟੱਕਰ ਹੋ ਗਈ। ਬੱਸ ਜਰਾਨਵਾਲਾ ਤੋਂ ਲਾਹੌਰ ਜਾ ਰਹੀ ਤਾਂ ਉਸ ਦੀ ਟੱਕਰ ਇਕ ਤਿੰਨ ਪਹੀਆ ਵਾਹਨ ਨਾਲ ਹੋ ਗਈ। ਟੱਕਰ ਤੋਂ ਬਾਅਦ ਬੱਸ ਸੜਕ ਤੋਂ ਹੇਠਾਂ ਉਤਰ ਗਈ ਤੇ ਕੰਟਰੋਲ ਤੋਂ ਬਾਹਰ ਹੋ ਪਲਟ ਗਈ। ਉਨ੍ਹਾਂ ਦੱਸਿਆ ਕਿ ਅੱਠ ਸਵਾਰੀਆਂ ਦੀ ਮੌਕੇ ਉਤੇ ਮੌਤ ਹੋ ਗਈ, ਜਦੋਂ ਕਿ 10 ਹੋਰ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ। ਇਲਾਜ਼ ਦੌਰਾਨ ਤਿੰਨ ਜ਼ਖਮੀਆਂ ਦੀ ਮੌਤ ਹੋ ਗਈ।
Published on: ਅਪ੍ਰੈਲ 7, 2025 7:20 ਬਾਃ ਦੁਃ