Sikhya Kranti: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਸਿੱਖਿਆ \ ਤਕਨਾਲੋਜੀ

ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਦੇਸ਼ ਕਲਿੱਕ ਬਿਓਰੋ

Sikhya Kranti :ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ “ਸਿੱਖਿਆ ਕ੍ਰਾਂਤੀ” ਵਿਕਾਸ ਪਹਿਲਕਦਮੀ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਦੇ 89 ਸਕੂਲਾਂ ਵਿੱਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ।

“ਸਿੱਖਿਆ ਕ੍ਰਾਂਤੀ” ਦੇ ਪਹਿਲੇ ਦਿਨ ਕਈ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ, ਸ. ਹਰਜੋਤ ਸਿੰਘ ਬੈਂਸ ਨੇ ਸਵਰਗਵਾਸੀ ਗੁਰਨਾਮ ਸਿੰਘ ਸੈਣੀ ਸੀਨੀਅਰ ਸੈਕੰਡਰੀ ਸਕੂਲ, ਡੇਰਾਬੱਸੀ ਵਿਖੇ 1.70 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੇ ਬਲਾਕ ਏ ਅਤੇ ਸੀ ਅਤੇ ਇੱਕ ਅਤਿ-ਆਧੁਨਿਕ ਮਿੰਨੀ ਸਾਇੰਸ ਸੈਂਟਰ ਦਾ ਉਦਘਾਟਨ ਕੀਤਾ। ਆਧੁਨਿਕ ਸਿੱਖਣ ਦੇ ਸਾਧਨਾਂ ਨਾਲ ਲੈਸ ਇਹ ਸਾਇੰਸ ਸੈਂਟਰ 10 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਇਸਦਾ ਉਦੇਸ਼ ਸਟੈਮ ਸਿੱਖਿਆ ਲਈ ਜਨੂੰਨ ਪੈਦਾ ਕਰਨਾ ਹੈ। ਇਸ ਤੋਂ ਇਲਾਵਾ 5.65 ਲੱਖ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਇੱਕ ਨਵੇਂ ਬਣੇ ਟਾਇਲਟ ਬਲਾਕ ਦਾ ਵੀ ਉਦਘਾਟਨ ਕੀਤਾ ਗਿਆ।

ਸਕੂਲ ਆਫ਼ ਐਮੀਨੈਂਸ, ਫੇਜ਼-11, ਐਸ ਏ ਐਸ ਨਗਰ ਵਿਖੇ, ਸਿੱਖਿਆ ਮੰਤਰੀ ਨੇ 13.99 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਸਕੂਲ ਵਿੱਚ ਖੇਡ ਮੈਦਾਨ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ।

 ਮਾਜਰੀ ਨੇੜੇ ਸ਼ਹੀਦ ਲੈਫਟੀਨੈਂਟ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਆਲਬਾ ਵਿਖੇ, ਸਿੱਖਿਆ ਮੰਤਰੀ ਨੇ 5.75 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਚਾਰਦੀਵਾਰੀ ਅਤੇ 26.66 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਨਵੇਂ ਕਲਾਸਰੂਮਾਂ ਦਾ ਉਦਘਾਟਨ ਕੀਤਾ। ਇਸ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਉਦੇਸ਼ ਸਕੂਲ ਦੀ ਸਮਰੱਥਾ ਦਾ ਵਿਸਤਾਰ ਕਰਨਾ ਅਤੇ ਵਿਦਿਆਰਥੀਆਂ ਨੂੰ ਸਿੱਖਣ ਦਾ ਆਧੁਨਿਕ ਮਾਹੌਲ ਪ੍ਰਦਾਨ ਕਰਨਾ ਹੈ। ਮੌਜੂਦਾ ਕਲਾਸਰੂਮਾਂ ਦਾ ਵੀ 2 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ ਤਾਂ ਜੋ ਸਿੱਖਣ ਲਈ ਵਧੇਰੇ ਅਨੁਕੂਲ ਜਗ੍ਹਾ ਬਣਾਈ ਜਾ ਸਕੇ। ਸਿੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਸਕੂਲ ਵਿੱਚ 33 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੀਂ ਲੈਬ ਬਣਾਈ ਜਾ ਰਹੀ ਹੈ।

ਸਿੱਖਿਆ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੱਜ ਮੋਹਾਲੀ ਜ਼ਿਲ੍ਹੇ ਦੇ ਬਿਸ਼ਨਗੜ੍ਹ, ਬਿਸ਼ਨਪੁਰਾ, ਖੇੜਾ, ਮਾਜਰੀ, ਫੇਜ਼-7 ਅਤੇ ਫੇਜ਼-2 ਵਿੱਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੀ 42.36 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸਮਰਪਿਤ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਤਹਿਤ ਐਸ.ਏ.ਐਸ. ਨਗਰ ਜ਼ਿਲ੍ਹੇ ਦੇ 89 ਸਕੂਲਾਂ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਹ ਰਾਜ ਸਰਕਾਰ ਦੀ ਵਿਦਿਆਰਥੀਆਂ ਲਈ ਇੱਕ ਅਨੁਕੂਲ ਅਤੇ ਸਿੱਖਣ ਦੇ ਅਨੁਭਵ ਨੂੰ ਉਤਸ਼ਾਹਿਤ ਕਰਨ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਣ ਦੇ ਨਾਲ ਨਾਲ ਰਾਜ ਦੇ ਹਰ ਬੱਚੇ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ  ਯਤਨ ਹੈ।

ਡੇਰਾਬੱਸੀ ਤੋਂ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ, ਮੋਹਾਲੀ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਅਤੇ ਮੋਹਾਲੀ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਸਮਾਗਮਾਂ ਦੌਰਾਨ ਮੌਜੂਦ ਸਨ।

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਦੇ ਹਿੱਸੇ ਵਜੋਂ ਰੋਪੜ ਜ਼ਿਲ੍ਹੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 1.23 ਕਰੋੜ ਤੋਂ ਵੱਧ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ।

ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਠੇੜੀ ਵਿਖੇ 60.6 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ,  ਆਧੁਨਿਕ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਜੀਵ ਵਿਗਿਆਨ ਪ੍ਰਯੋਗਸ਼ਾਲਾਵਾਂ, ਖੇਡ ਦਾ ਮੈਦਾਨ, ਟਰੈਕ ਅਤੇ ਕਲਾਸਰੂਮ ਸਮਰਪਿਤ ਕੀਤੇ।

ਸਿੱਖਿਆ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨੰਗਲ ਸਰਸਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਸਰਕਾਰੀ ਪ੍ਰਾਇਮਰੀ ਸਕੂਲ, ਨੰਗਲ ਸਰਸਾ ਦੀ 100 ਮੀਟਰ ਲੰਬੀ ਚਾਰਦੀਵਾਰੀ ਦਾ ਵੀ ਉਦਘਾਟਨ ਕੀਤਾ।

 ਸਿੱਖਿਆ ਮੰਤਰੀ ਨੇ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਦੇ ਨਾਲ ਬਲਾਕ ਨੂਰਪੁਰ ਬੇਦੀ ਦੇ ਪਿੰਡ ਚਨੌਲੀ ਬੱਸੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਿੱਥੇ 11 ਲੱਖ ਰੁਪਏ ਦੀ ਲਾਗਤ ਨਾਲ ਇੱਕ ਏਕੀਕ੍ਰਿਤ ਸਾਇੰਸ ਲੈਬ ਬਣਾਈ ਗਈ ਹੈ, 1.18 ਲੱਖ ਰੁਪਏ ਦੀ ਲਾਗਤ ਨਾਲ ਲੜਕਿਆਂ ਲਈ ਟਾਇਲਟ ਬਲਾਕ, 15 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ 300 ਮੀਟਰ ਦੀ ਚਾਰਦੀਵਾਰੀ ਬਣਾਈ ਗਈ ਹੈ ਅਤੇ ਹਾਲ ਕਮਰੇ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ 10 ਲੱਖ ਰੁਪਏ ਦੀ ਲਾਗਤ ਨਾਲ ਸਾਈਕਲ ਸਟੈਂਡ ਲਈ ਸ਼ੈੱਡ ਬਣਾਇਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਚਨੌਲੀ ਬੱਸੀ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ ਅਤੇ 1.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਵੀ ਬਣਾਈ ਗਈ ਹੈ।

Published on: ਅਪ੍ਰੈਲ 7, 2025 7:58 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।