ਮੁੰਬਈ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ
Stock Market News: ਟਰੰਪ ਦੇ ਟੈਰਿਫ ‘ਵਾਰ‘ (Trump Tariff War) ਤੋਂ ਬਾਅਦ ਅੱਜ ਇਕ ਵਾਰ ਫਿਰ ਭਾਰਤੀ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ, ਜਿਸ ਕਾਰਨ ਨਿਵੇਸ਼ਕਾਂ ਨੂੰ ਨਿਰਾਸ਼ਾ ਹੋਈ। ਬਾਜ਼ਾਰ ਖੁੱਲ੍ਹਦੇ ਹੀ ਸੈਂਸੈਕਸ 2,000 ਅੰਕਾਂ ਤੋਂ ਵੱਧ ਡਿੱਗ ਗਿਆ, ਜਿਸ ਨਾਲ ਬਾਜ਼ਾਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਟਾਕ ਮਾਰਕੀਟਾਂ ’ਚ ਆਈ ਤੇਜ਼ ਗਿਰਾਵਟ ਦਾ ਪ੍ਰਭਾਵ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਭਾਰਤੀ ਸਟਾਕ ਮਾਰਕੀਟ ’ਤੇ ਵੀ ਦੇਖਿਆ ਗਿਆ ਅਤੇ ਦੋਵੇਂ ਸੂਚਕਾਂਕ ਸੈਂਸੈਕਸ ਅਤੇ ਨਿਫ਼ਟੀ ਖੁੱਲ੍ਹਦੇ ਹੀ ਡਿੱਗ ਗਏ। ਪ੍ਰੀ-ਓਪਨ ਮਾਰਕੀਟ ਵਿੱਚ ਹੀ, ਦੋਵੇਂ ਲਗਭਗ 5 ਪ੍ਰਤੀਸ਼ਤ ਦੀ ਭਾਰੀ ਗਿਰਾਵਟ ਨਾਲ ਸ਼ੁਰੂ ਹੁੰਦੇ ਦੇਖੇ ਗਏ। ਇਸ ਤੋਂ ਬਾਅਦ, ਜਦੋਂ ਬਾਜ਼ਾਰ ਖੁਲ੍ਹਿਆ ਤਾਂ ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 3000 ਅੰਕਾਂ ਤੋਂ ਵੱਧ ਦੀ ਗਿਰਾਵਟ ਨਾਲ ਖੁੱਲ੍ਹਿਆ, ਜਦੋਂ ਕਿ ਦੂਜੇ ਪਾਸੇ, ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫ਼ਟੀ ਵੀ 1000 ਅੰਕਾਂ ਤੋਂ ਵੱਧ ਦੀ ਗਿਰਾਵਟ ਨਾਲ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ। ਟਾਟਾ ਮੋਟਰਜ਼ ਤੋਂ ਲੈ ਕੇ ਰਿਲਾਇੰਸ ਤੱਕ, ਸ਼ੁਰੂਆਤੀ ਕਾਰੋਬਾਰ ਵਿੱਚ ਸਟਾਕ ਮਾਰਕੀਟ ਵਿੱਚ ਭਾਰੀ ਗਿਰਾਵਟ ਆਈ। ਰਿਪੋਰਟਾਂ ਮੁਤਾਬਕ ਸੋਮਵਾਰ ਨੂੰ ਕੁਝ ਹੀ ਮਿੰਟਾਂ ‘ਚ ਭਾਰਤੀ ਸ਼ੇਅਰ ਬਾਜ਼ਾਰ ‘ਚ ਨਿਵੇਸ਼ਕਾਂ ਦਾ 19 ਲੱਖ ਕਰੋੜ ਰੁਪਏ ਦਾ ਨੁਕਸਾਨ ਹੋ ਗਿਆ।
Published on: ਅਪ੍ਰੈਲ 7, 2025 11:40 ਪੂਃ ਦੁਃ