ਪੁਲਿਸ ਨੇ ਦੋ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਹਮਲੇ ਦਾ ਮਾਮਲਾ ਪੰਜਾਬ ਪੁਲਿਸ ਨੇ ਸੁਲਾਝ ਲਿਆ। ਮਾਮਲੇ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ 12 ਘੰਟਿਆਂ ਵਿੱਚ ਮਾਮਲੇ ਨੂੰ ਹੱਲ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ 2 ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਲਾਰੈਂਸ, ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਨੇ ਇਸ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ। ਰਿਕਸ਼ਾ ਚਾਲਕ ਦੀ ਵੀ ਭਾਲ ਕੀਤੀ ਜਾ ਰਹੀ ਹੈ, ਜੋ ਜਲਦੀ ਹੀ ਪੁਲਿਸ ਹਿਰਾਸਤ ‘ਚ ਹੋਵੇਗਾ। ਪੁਲਿਸ ਨੇ ਆਟੋ ਰਿਕਸ਼ਾ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਸਾਜਿਸ਼ ਜੀਸ਼ਾਨ ਅਖ਼ਤਰ ਤੇ ਸ਼ਹਿਜ਼ਾਦ ਭੱਟੀ ਵਲੋਂ ਰਚੀ ਗਈ ਸੀ ਤੇ ਇਹ ਹਮਲਾ ਦਹਿਸ਼ਤ ਫੈਲਾਉਣ ਲਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਹਮਲੇ ਨੂੰ ਲੈ ਕੇ ਕੇਂਦਰੀ ਏਜੰਸੀਆਂ ਨਾਲ ਸੰਪਰਕ ਸਾਧਿਆ ਗਿਆ ਹੈ ਤੇ ਪੁਲਿਸ ਵਲੋਂ ਜਾਂਚ ਅਜੇ ਜਾਰੀ ਹੈ।
Published on: ਅਪ੍ਰੈਲ 8, 2025 3:50 ਬਾਃ ਦੁਃ