ਮੋਹਾਲੀ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਕੈਡੇਟ ਦੇ ਤੌਰ ‘ਤੇ ਜਲ ਸੈਨਾ ‘ਚ ਭਰਤੀ ਹੋਇਆ ਸੀ। ਮਰਚੈਂਟ ਨੇਵੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਸਮੁੰਦਰੀ ਜਹਾਜ਼ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਦਕਿ ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਕਿਉਂਕਿ ਜਿਸ ਦਿਨ ਖੁਦਕੁਸ਼ੀ ਦੀ ਗੱਲ ਚੱਲ ਰਹੀ ਹੈ, ਉਸ ਦਿਨ ਉਨ੍ਹਾਂ ਨੇ ਆਪਣੇ ਬੇਟੇ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਸੀ ਅਤੇ ਉਹ ਉਸ ਸਮੇਂ ਬਿਲਕੁਲ ਠੀਕ-ਠਾਕ ਦਿਖਾਈ ਦੇ ਰਿਹਾ ਸੀ।
ਮ੍ਰਿਤਕ ਦੀ ਪਛਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਦੋਂ ਪਰਿਵਾਰ ਲਾਸ਼ ਲੈ ਕੇ ਮੁਹਾਲੀ ਪਹੁੰਚਿਆ ਤਾਂ ਉਨ੍ਹਾਂ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ, ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
Published on: ਅਪ੍ਰੈਲ 8, 2025 10:07 ਪੂਃ ਦੁਃ