ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ (Vijay Nair) ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਹ ਵਿਆਹ ਸਮਾਰੋਹ ਮੁੰਬਈ ਵਿੱਚ ਹੋਇਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸ਼ਿਰਕਤ ਕੀਤੀ।
ਵਿਆਹ ਨਾਲ ਜੁੜੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ। ਸੀ.ਐਮ.ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧ ‘ਚ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਲਿਖਿਆ, ”ਮੇਰੇ ਦੋਸਤ ਵਿਜੇ ਨਾਇਰ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਬਹੁਤ-ਬਹੁਤ ਵਧਾਈਆਂ। ਪ੍ਰਮਾਤਮਾ ਦੋਵਾਂ ‘ਤੇ ਅਸ਼ੀਰਵਾਦ ਰੱਖੇ।
Published on: ਅਪ੍ਰੈਲ 8, 2025 7:25 ਪੂਃ ਦੁਃ