ਮੋਹਾਲੀ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਭਾਜਪਾ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗਰਨੇਡ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਅਫਗਾਨਿਸਤਾਨ ਬਣਾ ਕੇ ਰੱਖ ਦਿੱਤਾ,ਹਰ ਰੋਜ ਥਾਣਿਆਂ ਤੇ ਹਮਲੇ ਹੋ ਰਹੇ ਹਨ ਪੰਜਾਬੀ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ।ਉੱਭਾ ਨੇ ਕਿਹਾ ਕਿ ਮਨੋਰੰਜਨ ਕਾਲੀਆ ਦੇ ਘਰ ਤੇ ਗਰਨੇਡ ਹਮਲਾ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਮੂਹ ਬੋਲਦੀ ਤਸਵੀਰ ਹੈ।ਉਹਨਾ ਕਿਹਾ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਭਾਜਪਾ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਵੇ ਤੇ ਹਮਲੇ ਦੇ ਦੋਸ਼ੀਆ ਵਿਰੁੱਧ ਸਖ਼ਤ ਕਾਰਵਾਈ ਕਰੇ।
Published on: ਅਪ੍ਰੈਲ 8, 2025 11:57 ਪੂਃ ਦੁਃ