ਲੁਧਿਆਣਾ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਅੱਜ ਸਵੇਰੇ ਸਿਵਲ ਹਸਪਤਾਲ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਪਈ ਮਿਲੀ। ਲੋਕ ਉਸ ਕੋਲੋਂ ਲੰਘਦੇ ਰਹੇ ਪਰ ਕਿਸੇ ਨੇ ਪੁਲੀਸ ਨੂੰ ਵੀ ਸੂਚਿਤ ਨਹੀਂ ਕੀਤਾ। ਮ੍ਰਿਤਕ ਦੇ ਚਿਹਰੇ ਦੀ ਹਾਲਤ ਖਰਾਬ ਹੈ। ਸ਼ੱਕ ਹੈ ਕਿ ਲਾਸ਼ ਕਰੀਬ 2 ਦਿਨਾਂ ਤੋਂ ਉਥੇ ਪਈ ਹੈ। ਮ੍ਰਿਤਕ ਦਾ ਸਰੀਰ ਫੁੱਲਿਆ ਹੋਇਆ ਹੈ।
ਇਹ ਵੀ ਪੜ੍ਹੋ: ਕਰਨਲ ਬਾਠ ਨਾਲ ਕੁੱਟ-ਮਾਰ ਦਾ ਮਾਮਲਾ : ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਬਣਾਈ SIT
ਚਿਹਰਾ ਬੁਰੀ ਤਰ੍ਹਾਂ ਖਰਾਬ ਹੋ ਗਿਆ ਹੈ। ਮ੍ਰਿਤਕ ਦੇ ਸਿਰ ‘ਤੇ ਪੱਟੀ ਬੰਨ੍ਹੀ ਹੋਈ ਹੈ। ਉਸ ਨੇ ਹਰੇ ਰੰਗ ਦੀ ਪੈਂਟ ਪਾਈ ਹੋਈ ਹੈ। ਸ਼ੱਕ ਹੈ ਕਿ ਉਹ ਹਸਪਤਾਲ ਦਾ ਹੀ ਮਰੀਜ਼ ਹੋ ਸਕਦਾ ਹੈ। ਮ੍ਰਿਤਕ ਦੀ ਬਾਂਹ ‘ਤੇ ਵੀ ਸੱਟ ਦੇ ਨਿਸ਼ਾਨ ਹਨ। ਹਸਪਤਾਲ ਦੇ ਇੱਕ ਕਰਮਚਾਰੀ ਨੇ ਉੱਥੇ ਪਈ ਲਾਸ਼ ਬਾਰੇ ਮੀਡੀਆ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੱਤਰਕਾਰ ਨੇ ਥਾਣਾ ਡਵੀਜ਼ਨ ਨੰਬਰ 2 ਦੇ ਐੱਸਐੱਚਓ ਗੁਰਜੀਤ ਸਿੰਘ ਨੂੰ ਲਾਸ਼ ਉੱਥੇ ਪਈ ਹੋਣ ਦੀ ਸੂਚਨਾ ਦਿੱਤੀ।
Published on: ਅਪ੍ਰੈਲ 9, 2025 11:34 ਪੂਃ ਦੁਃ