ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਪਟਿਆਲਾ ‘ਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਕੀਤੇ ਹਮਲੇ ਦੇ ਮਾਮਲੇ ‘ਚ ਐਸ.ਆਈ.ਟੀ. ਗਠਿਤ ਕੀਤੀ ਹੈ। 2015 ਬੈਚ ਦੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਣ ਨੂੰ ਐਸਆਈਟੀ ਦਾ ਮੁਖੀ ਬਣਾਇਆ ਗਿਆ ਹੈ।
ਐਸਆਈਟੀ ਵਿੱਚ ਤਿੰਨ ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਮੈਂਬਰਾਂ ਵਿੱਚ ਇੱਕ ਡੀਐਸਪੀ, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹੋਣਗੇ। ਇਹ ਜਾਂਚ ਕਰੀਬ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ। ਇਸ ਮਾਮਲੇ ਵਿੱਚ ਕਰਨਲ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਾਲ ਹੀ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਪਰਿਵਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ ‘ਤੇ ਭਰੋਸਾ ਨਹੀਂ ਹੈ।
Published on: ਅਪ੍ਰੈਲ 9, 2025 10:21 ਪੂਃ ਦੁਃ