ਪੰਜਾਬ ‘ਚ DRI ਅਧਿਕਾਰੀ ਸਣੇ 8 ਵਿਅਕਤੀ ਗ੍ਰਿਫ਼ਤਾਰ, 4.4 ਕਿਲੋ ਹੈਰੋਇਨ ਬਰਾਮਦ

ਪੰਜਾਬ


ਅੰਮ੍ਰਿਤਸਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਇੱਕ ਅਧਿਕਾਰੀ ਸਮੇਤ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 4.4 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਨ੍ਹਾਂ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਿੱਧੇ ਸਬੰਧ ਸਨ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਆਰਆਈ ਅਧਿਕਾਰੀ ਮਨਜੀਤ ਸਿੰਘ ਵਾਸੀ ਰੋਹਤਕ ਅਤੇ ਉਸ ਦੇ ਸਾਥੀ ਰਵੀ ਕੁਮਾਰ ਵਾਸੀ ਫਿਰੋਜ਼ਪੁਰ ਨੂੰ ਸਭ ਤੋਂ ਪਹਿਲਾਂ ਨਸ਼ਿਆਂ ਦੀ ਖੇਪ ਸਮੇਤ ਫੜਿਆ ਗਿਆ ਸੀ। ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਹੋਰ ਦੋਸ਼ੀਆਂ ਤੱਕ ਪਹੁੰਚ ਗਈ।
ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਤਲਵਿੰਦਰ ਸਿੰਘ, ਰੋਹਿਤ ਸ਼ਰਮਾ, ਅਭਿਸ਼ੇਕ, ਅਰਸ਼ਦੀਪ ਵਾਸੀ ਅੰਮ੍ਰਿਤਸਰ, ਅਮਿਤ ਕੁਮਾਰ ਵਾਸੀ ਏ ਡਵੀਜ਼ਨ ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਛੇਹਰਟਾ ਸ਼ਾਮਲ ਹਨ। ਇਨ੍ਹਾਂ ਵਿੱਚੋਂ ਅਮਿਤ ਕੁਮਾਰ ਹਵਾਲਾ ਰਾਹੀਂ ਦੁਬਈ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਉਂਦਾ ਸੀ ਅਤੇ ਹਵਾਲਾ ਦੇ ਪੈਸੇ ਦਾ ਨਿਪਟਾਰਾ ਕਰਦਾ ਸੀ।

Published on: ਅਪ੍ਰੈਲ 9, 2025 5:46 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।