ਫਤਹਿਗੜ੍ਹ ਸਾਹਿਬ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ 97 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਸਨ। ਚੀਮਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਕੀਤਾ ਜਾਵੇਗਾ।
ਰਣਧੀਰ ਸਿੰਘ ਚੀਮਾ ਬਾਦਲ ਸਰਕਾਰ ਵਿੱਚ ਲੋਕ ਨਿਰਮਾਣ ਮੰਤਰੀ ਰਹੇ ਸਨ। ਉਹ 1965 ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਸਨ। ਉਨ੍ਹਾਂ ਦਾ ਜੱਦੀ ਪਿੰਡ ਕਰੀਮਪੁਰਾ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਹੈ।
Published on: ਅਪ੍ਰੈਲ 9, 2025 12:38 ਬਾਃ ਦੁਃ