ਜਲੰਧਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਸਾਬਕਾ ਕੈਬਨਿਟ ਮੰਤਰੀ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਰਾਸ਼ਟਰੀ ਭਾਜਪਾ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ ਦੇ ਘਰ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਏਜੰਸੀਆਂ ਹਰਕਤ ਵਿੱਚ ਹਨ। ਕੇਂਦਰੀ ਸੁਰੱਖਿਆ ਏਜੰਸੀ ਐਨਆਈਏ ਛੇਤੀ ਹੀ ਮਾਮਲੇ ਦੀ ਜਾਂਚ ਲਈ ਆ ਸਕਦੀ ਹੈ। ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਨੇ ਮਾਮਲੇ ‘ਚ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਸਹੀ ਜਾਂਚ ਕੀਤੀ ਜਾ ਸਕੇ।
ਪੰਜਾਬ ਪੁਲੀਸ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਵਿੱਚ ਦਿੱਲੀ ਤੋਂ ਦੋ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲੀਸ ਦੀਆਂ ਟੀਮਾਂ ਦਿੱਲੀ ਲਈ ਰਵਾਨਾ ਹੋ ਗਈਆਂ ਹਨ। ਹਾਲਾਂਕਿ ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
Published on: ਅਪ੍ਰੈਲ 9, 2025 12:11 ਬਾਃ ਦੁਃ