ਪੰਜਾਬ ਨੂੰ ਸਿੱਖਿਆ ਦੇ ਖੇਤਰ ‘ਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ : ਹਰਪਾਲ ਚੀਮਾ

ਪੰਜਾਬ

ਦਿੜ੍ਹਬਾ/ ਸੰਗਰੂਰ , 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉਤੇ ਪਹੁੰਚਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 3 ਸਰਕਾਰੀ ਸਕੂਲਾਂ ਵਿੱਚ ਲਗਭਗ 1 ਕਰੋੜ 9 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ। ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਓਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਆਈ ਆਈ ਟੀ ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ 200 ਦੇ ਕਰੀਬ ਵਿਦਿਆਰਥੀਆਂ ਨੇ ਉੱਚ ਵੱਕਾਰੀ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ ਅਤੇ ਇਹ ਪ੍ਰਕਿਰਿਆ ਹਲੇ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲਗਭਗ 13 ਹਜ਼ਾਰ ਅਧਿਆਪਕ ਕੇਵਲ 6000 ਦੀ ਨਿਗੂਣੀ ਤਨਖਾਹ ਲੈਂਦੇ ਸਨ ਜਦਕਿ ਆਪ ਸਰਕਾਰ ਨੇ ਉਨ੍ਹਾਂ ਦੀ ਤਨਖਾਹ ਨੂੰ ਲਗਭਗ 5 ਗੁਣਾਂ ਕਰਕੇ 28 ਹਜ਼ਾਰ ਤੱਕ ਪਹੁੰਚਾ ਦਿੱਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਲਈ ਵਧ ਚੜ ਕੇ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਅੱਜ ਪੰਜਾਬ ਵਿੱਚ ਹਰ ਪਾਸੇ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਦਿੜ੍ਹਬਾ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਹੈ ਆਪਣੀ ਮਿਹਨਤ ਲਗਨ ਅਤੇ ਦ੍ਰਿੜਤਾ ਨਾਲ ਉਚੇਰੀ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹਾਸਲ ਕਰਕੇ ਜ਼ਿੰਦਗੀ ਵਿੱਚ ਬੁਲੰਦੀਆਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਲਗਾਤਾਰ ਉਪਰਾਲੇ ਕੀਤੇ ਜਾਣ ਅਤੇ ਨਿਰੰਤਰ ਹੱਲਾਸ਼ੇਰੀ ਨਾਲ ਪਰਮਾਤਮਾ ਜ਼ਰੂਰ ਸਫਲਤਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਹੀ ਇਸ ਵਾਰ ਬਜਟ ਵਿੱਚ ਸਿੱਖਿਆ, ਸਿਹਤ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਮੇਤ ਹੋਰ ਲੋੜੀਂਦੇ ਖੇਤਰਾਂ ਵਿੱਚ ਸੁਧਾਰਾਂ ਲਈ ਵੱਡਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਵਿੱਤ, ਜੀਐਸਟੀ, ਕਰ ਤੇ ਆਬਕਾਰੀ ਅਤੇ ਯੋਜਨਾ ਵਿਭਾਗਾਂ ਅੰਦਰ ਕੀਤੇ ਕ੍ਰਾਂਤੀਕਾਰੀ ਉਦਮਾਂ ਬਾਰੇ ਵੀ ਜਾਣੂ ਕਰਵਾਇਆ।

ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਰੋਗਲਾ ਵਿਖੇ 31 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡ ਬੰਜਾਰਾ ਕਲਾਂ ਵਿਖੇ 28.50 ਲੱਖ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਕਰੀਬ 50 ਲੱਖ ਰੁਪਏ ਦੇ ਲਾਗਤ ਨਾਲ ਤਿਆਰ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਵਿਰਸੇ ਉੱਤੇ ਅਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ, ਓਐਸਡੀ ਤਪਿੰਦਰ ਸਿੰਘ ਸੋਹੀ, ਐਸ ਪੀ ਨਵਰੀਤ ਸਿੰਘ ਵਿਰਕ, ਡੀਐਸਪੀ ਰੁਪਿੰਦਰ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਜਸਵੀਰ ਕੌਰ ਸ਼ੇਰਗਿੱਲ, ਚੇਅਰਮੈਨ ਸੂਲਰ ਘਰਾਟ ਹਰਵਿੰਦਰ ਸਿੰਘ,
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਸਮੇਤ ਸਬੰਧਤ ਸਕੂਲਾਂ ਦੇ ਮੁਖੀ, ਵਿਦਿਆਰਥੀ ਤੇ ਮਾਪੇ ਮੌਜੂਦ ਸਨ।

Published on: ਅਪ੍ਰੈਲ 9, 2025 4:35 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।