ਅੰਮ੍ਰਿਤਸਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪੱਪਲਪ੍ਰੀਤ (Pappalpreet) ‘ਤੇ ਲਗਾਈ ਗਈ NSA ਦੀ ਮਿਆਦ ਖਤਮ ਹੋ ਗਈ ਹੈ। ਹੁਣ ਪੱਪਲਪ੍ਰੀਤ ਸਿੰਘ ਨੂੰ ਵੀ ਜਲਦੀ ਹੀ ਪੰਜਾਬ ਦੀ ਜੇਲ੍ਹ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਪੱਪਲਪ੍ਰੀਤ ਸਿੰਘ (Pappalpreet) ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA.) ਦੀ ਮਿਆਦ ਵਧਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ। ਇਸ ਤੋਂ ਸਾਫ਼ ਹੈ ਕਿ ਪੰਜਾਬ ਸਰਕਾਰ ਹੁਣ ਅੰਮ੍ਰਿਤਪਾਲ ਸਿੰਘ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ।
ਇਹ ਵੀ ਪੜ੍ਹੋ: BJP ਆਗੂ ਮਨੋਰੰਜਨ ਕਾਲੀਆ ਦੇ ਘਰ ਅੱਤਵਾਦੀ ਹਮਲੇ ਸਬੰਧੀ ਦੋ ਹੋਰ ਮੁਲਜ਼ਮ ਗ੍ਰਿਫਤਾਰ
ਇਸਦੀ ਮਿਆਦ ਪੁੱਗਣ ਤੋਂ ਬਾਅਦ ਅਜਨਾਲਾ ਪੁਲਿਸ ਦੀ ਟੀਮ ਪੱਪਲਪ੍ਰੀਤ ਸਿੰਘ ਨੂੰ ਪੰਜਾਬ ਲਿਆਉਣ ਲਈ ਅਸਾਮ ਦੇ ਡਿਬਰੂਗੜ੍ਹ ਲਈ ਰਵਾਨਾ ਹੋਈ। ਪੱਪਲਪ੍ਰੀਤ ਸਿੰਘ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲਿਆਂਦਾ ਜਾਵੇਗਾ। ਫਿਲਹਾਲ ਉੱਥੇ ਪਹੁੰਚ ਕੇ ਪੰਜਾਬ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਲੈਣ ਦੀ ਕਾਰਵਾਈ ਪੂਰੀ ਕਰਨੀ ਪਵੇਗੀ।
Published on: ਅਪ੍ਰੈਲ 9, 2025 12:15 ਬਾਃ ਦੁਃ