ਦੇਸ਼ ‘ਚ ਵਕਫ਼ ਸੋਧ ਕਾਨੂੰਨ ਲਾਗੂ, ਪੱਛਮੀ ਬੰਗਾਲ ‘ਚ ਹਿੰਸਾ, ਪੁਲੀਸ ਗੱਡੀਆਂ ਸਮੇਤ ਕਈ ਵਾਹਨਾਂ ਨੂੰ ਅੱਗ ਲਾਈ, ਕਈ ਮੁਲਾਜ਼ਮ ਜ਼ਖਮੀ

ਪੰਜਾਬ

ਨਵੀਂ ਦਿੱਲੀ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਵਕਫ਼ ਸੋਧ ਕਾਨੂੰਨ ਮੰਗਲਵਾਰ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ। ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਵਕਫ਼ ਸੋਧ ਬਿੱਲ 2 ਅਪ੍ਰੈਲ ਨੂੰ ਲੋਕ ਸਭਾ ਅਤੇ 3 ਅਪ੍ਰੈਲ ਨੂੰ ਰਾਜ ਸਭਾ ਨੇ ਪਾਸ ਕੀਤਾ ਸੀ। ਇਹ ਕਾਨੂੰਨ 5 ਅਪ੍ਰੈਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਲਾਗੂ ਹੋਇਆ।
ਇਸ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ‘ਚ ਵਕਫ ਐਕਟ ਦੇ ਵਿਰੋਧ ‘ਚ ਹਿੰਸਾ ਭੜਕ ਗਈ ਸੀ। ਪ੍ਰਦਰਸ਼ਨਕਾਰੀਆਂ ਨੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਸ ਵਿੱਚ ਪੁਲੀਸ ਦੀਆਂ ਗੱਡੀਆਂ ਵੀ ਸ਼ਾਮਲ ਹਨ। ਪ੍ਰਦਰਸ਼ਨਕਾਰੀਆਂ ਨਾਲ ਝੜਪਾਂ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਮੁਸਲਿਮ ਸੰਗਠਨ ਵਕਫ ਕਾਨੂੰਨ ਖਿਲਾਫ ਮੁਰਸ਼ਿਦਾਬਾਦ ‘ਚ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪਥਰਾਅ ਕੀਤਾ। ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ।
ਭੀੜ ਹਿੰਸਕ ਹੋ ਗਈ। ਲੋਕਾਂ ਨੇ ਪੁਲੀਸ ਦੀਆਂ ਗੱਡੀਆਂ ਤੇ ਹੋਰ ਗੱਡੀਆਂ ਨੂੰ ਅੱਗ ਲਾ ਦਿੱਤੀ। ਇਸ ਤੋਂ ਬਾਅਦ ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

Published on: ਅਪ੍ਰੈਲ 9, 2025 10:16 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।