ਪੁਲਿਸ ਵੱਲੋਂ FIR ਦਰਜ
ਮੋਹਾਲੀ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੇ ਸੈਕਟਰ 76 ਸਥਿਤ ਅੰਬੇਡਕਰ ਹਾਊਸਿੰਗ ਸੁਸਾਇਟੀ (Ambedkar Housing Society) ਦੀ ਕੰਧ ‘ਤੇ ਖਾਲਿਸਤਾਨ ਪੱਖੀ (Khalistani slogans) ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇੱਕ ਵੀਡੀਓ ਵਿਦੇਸ਼ ਵਿੱਚ ਬੈਠੇ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ ਹੈ। ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਮੋਹਾਲੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੰਨੂ ਅਤੇ ਹੋਰ ਵਿਅਕਤੀਆਂ ਖਿਲਾਫ ਐਸਸੀ/ਐਸਟੀ ਐਕਟ ਅਤੇ ਬੀਐਨਐਸ ਦੀ ਧਾਰਾ 192 ਤਹਿਤ ਮਾਮਲਾ ਦਰਜ ਕੀਤਾ ਹੈ।
ਪੰਨੂ ਨੇ ਵੀਡੀਓ ਵਿੱਚ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਮੌਕੇ ਡਾ.ਬੀ.ਆਰ.ਅੰਬੇਦਕਰ ਦੇ ਸਾਰੇ ਬੁੱਤਾਂ ਨੂੰ ਹਟਾਉਣ ਦੀ ਮੰਗ ਕੀਤੀ।
ਪੰਨੂ ਨੇ ਦਲਿਤ ਭਾਈਚਾਰਿਆਂ ਨੂੰ ਭਗਤ ਰਵਿਦਾਸ ਦੀ ਪੂਜਾ ਕਰਨ ਦੀ ਅਪੀਲ ਕੀਤੀ ਹੈ ਅਤੇ ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਤੋਂ ਮੰਗ ਕੀਤੀ ਹੈ ਕਿ ਉਹ ਅੰਬੇਡਕਰ ਜਯੰਤੀ ਦੇ ਸਮਾਗਮਾਂ ਨੂੰ ਰੱਦ ਕਰਨ। ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ।
Published on: ਅਪ੍ਰੈਲ 10, 2025 12:36 ਬਾਃ ਦੁਃ