ਵਿਧਾਇਕ ਫਾਜ਼ਿਲਕਾ ਨੇ ਗੁਲਾਮ ਰਸੂਲ ਤੇ ਨੂਰਸ਼ਾਹ ਵਿਖੇ ਸਰਕਾਰੀ ਸਕੂਲਾਂ ’ਚ ਵਿਕਾਸ ਕਰਜਾਂ ਦੇ ਕੀਤੇ ਉਦਘਾਟਨ

ਸਿੱਖਿਆ \ ਤਕਨਾਲੋਜੀ

ਫਾਜ਼ਿਲਕਾ 10 ਅਪ੍ਰੈਲ : ਦੇਸ਼ ਕਲਿੱਕ ਬਿਓਰੋ

      ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਪ੍ਰੋਗਰਾਮ ਤਹਿਤ ਸੂਬੇਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਕੜੀ ਤਹਿਤ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੁਲਾਮ ਰਸੂਲ, ਪਿੰਡ ਨੂਰਸ਼ਾਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਉਹਨਾਂ ਦੇ ਧਰਮ ਪਤਨੀ ਖੁਸ਼ਬੂ ਸਾਵਣ ਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਹਾਜ਼ਰ ਸਨ!

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗੁਲਾਮ ਰਸੂਲ ਵਿਖੇ 22 ਲੱਖ 68 ਹਜ਼ਾਰ ਰੁਪਏ ਅਤੇ ਪਿੰਡ ਨੂਰਸ਼ਾਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 19 ਲੱਖ 18 ਹਜ਼ਾਰ ਰੁਪਏ ਤੇ ਸਰਕਾਰੀ ਹਾਈ ਸਕੂਲ ਨੂਰਸ਼ਾਹ ਵਿਖੇ 13 ਲੱਖ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਜਿਨਾਂ ਦਾ ਉਹਨਾਂ ਵੱਲੋਂ ਅੱਜ ਉਦਘਾਟਨ ਕੀਤਾ ਗਿਆ ਹੈ! ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਨਵੇਂ ਕਲਾਸਰੂਮ ਬਣਾਏ ਗਏ ਹਨ, ਜਦਕਿ ਸਵੱਛਤਾ ਸਬੰਧੀ ਸੁਵਿਧਾਵਾਂ ਵਿੱਚ ਸੁਧਾਰ ਕਰਦਿਆਂ ਸਕੂਲਾਂ ਵਿੱਚ ਨਵੇਂ ਪਖਾਨੇ ਅਤੇ ਪੁਰਾਣਿਆਂ ਦੀ ਮੁਰੰਮਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਨਾਲ ਪੰਜਾਬ ਤੇ ਸਰਕਾਰੀ ਸਕੂਲ ਸਿੱਖਿਆ ਕ੍ਰਾਂਤੀ ਤਹਿਤ ਨਵੀਆਂ ਉਚਾਈਆਂ ਛੂਹ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਾਡੇ ਸਰਕਾਰੀ ਸਕੂਲ ਦੇਸ਼ ਹੀ ਨਹੀਂ ਅੰਤਰਰਾਸ਼ਟੀ ਪੱਧਰ ਤੇ ਇਕ ਨੰਬਰ ਤੇ ਹੋਣਗੇ ਅਤੇ ਸਾਡੇ ਵਿਦਿਆਰਥੀ ਵਿਸ਼ਵ ਪੱਧਰ ’ਤੇ ਨਾਮਨਾ ਖੱਟਣਗੇ।

ਇਸ ਮੌਕੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਇਨ੍ਹਾਂ ਸੁਧਾਰਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ!

Published on: ਅਪ੍ਰੈਲ 10, 2025 1:07 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।