ਨਵੀਂ ਦਿੱਲੀ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕਹਿਰ ਦੀ ਗਰਮੀ ਦੇ ਵਿਚਕਾਰ ਦੇਸ਼ ਦੇ ਉੱਤਰ-ਪੱਛਮੀ ਰਾਜਾਂ ਵਿੱਚ ਮੌਸਮ ਬਦਲਿਆ ਹੈ। ਲਖਨਊ ਅਤੇ ਕਾਨਪੁਰ ਸਮੇਤ ਯੂਪੀ ਦੇ 25 ਜ਼ਿਲ੍ਹਿਆਂ ਵਿੱਚ ਮੀਂਹ ਜਾਰੀ ਹੈ। ਇੱਥੇ ਬਿਜਲੀ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਫਤਿਹਪੁਰ ਦੇ ਦੋ ਬੱਚੇ, ਫ਼ਿਰੋਜ਼ਾਬਾਦ ਦੀ ਇੱਕ ਔਰਤ ਅਤੇ ਸੀਤਾਪੁਰ ਦਾ ਇੱਕ ਕਿਸਾਨ ਸ਼ਾਮਲ ਹੈ। ਇਸ ਦੇ ਨਾਲ ਹੀ ਬਿਹਾਰ ਵਿੱਚ ਪਿਛਲੇ 24 ਘੰਟਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 22 ਲੋਕਾਂ ਦੀ ਮੌਤ ਹੋ ਗਈ ਹੈ। ਅੱਜ 32 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਤੱਕ ਉੱਤਰ-ਪੱਛਮੀ ਰਾਜਾਂ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰਾਖੰਡ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਅਸਾਮ, ਅਰੁਣਾਚਲ ਅਤੇ ਨਾਗਾਲੈਂਡ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਤੱਕ ਕੇਰਲ, ਤਾਮਿਲਨਾਡੂ ਅਤੇ ਆਂਧਰਾ ‘ਚ ਕਈ ਥਾਵਾਂ ‘ਤੇ ਬਾਰਿਸ਼ ਹੋਵੇਗੀ।
Published on: ਅਪ੍ਰੈਲ 10, 2025 6:33 ਬਾਃ ਦੁਃ