ਅੰਮ੍ਰਿਤਸਰ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਖਾਲਿਸਤਾਨ ਪੱਖੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਜੁੜੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ‘ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਹਟਾ ਦਿੱਤਾ ਗਿਆ ਹੈ। ਐਨਐਸਏ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ।
ਪੱਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਜਦੋਂ ਉਹ ਫਰਾਰ ਚੱਲ ਰਿਹਾ ਸੀ ਤੇ ਉਸ ਨੂੰ ਅੰਮ੍ਰਿਤਪਾਲ ਸਿੰਘ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪੱਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ ‘ਤੇ ਪਨਾਹ ਦਿੱਤੀ ਸੀ ਅਤੇ ਉਸ ਨਾਲ ਕਈ ਯੋਜਨਾਵਾਂ ‘ਚ ਸਰਗਰਮ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਉਸ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਸੀ
Published on: ਅਪ੍ਰੈਲ 11, 2025 11:56 ਪੂਃ ਦੁਃ