ਅੰਮ੍ਰਿਤਸਰ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਇਕ ਵੱਡੀ ਕਾਰਵਾਈ ਕਰਦਿਆਂ 18.25 ਕਿਲੋ ਹੈਰੋਇਨ ਸਮੇਤ ਇਕ ਤਸਕਰ ਨੂੰ ਦਬੋਚਿਆ ਗਿਆ ਹੈ। ਇਹ ਨਸ਼ੀਲਾ ਪਦਾਰਥ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ ਢਾਊਕੇ (ਥਾਣਾ ਘਰਿੰਡਾ) ਦੇ ਰਹਿਣ ਵਾਲੇ ਹੀਰਾ ਸਿੰਘ ਕੋਲੋਂ ਮਿਲਿਆ।
ਜਾਣਕਾਰੀ ਮਿਲੀ ਸੀ ਕਿ ਹੀਰਾ ਸਿੰਘ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਹਾਲ ਹੀ ਵਿੱਚ ਉਸ ਨੇ ਡਰੋਨ ਰਾਹੀਂ ਵੱਡੀ ਮਾਤਰਾ ਵਿੱਚ ਹੈਰੋਇਨ ਭਾਰਤੀ ਹੱਦ ਵਿੱਚ ਸੁਟਵਾਈ ਸੀ। ਇਸ ਸੂਚਨਾ ਦੇ ਅਧਾਰ ’ਤੇ ਟਾਸਕ ਫੋਰਸ ਨੇ ਛਾਪਾ ਮਾਰਿਆ ਅਤੇ ਹੀਰਾ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਹੈਰੋਇਨ ਦੀ ਖੇਪ ਬਰਾਮਦ ਕਰ ਲਈ।
ਹੁਣ ਹੀਰਾ ਸਿੰਘ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਵੱਲੋਂ ਉਸ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
Published on: ਅਪ੍ਰੈਲ 11, 2025 1:16 ਬਾਃ ਦੁਃ