ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਦਲਜੀਤ ਕੌਰ
ਸੰਗਰੂਰ, 12 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਦੇ ਮੌਕੇ 14 ਅਪ੍ਰੈਲ ਨੂੰ ਸਰਕਾਰੀ ਰਣਬੀਰ ਕਾਲਜ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸੁਖ ਸਾਗਰ ਸਿੰਘ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਜਦਕਿ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨਾਂ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵੱਲੋਂ ਕੀਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਜਦਕਿ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।
Published on: ਅਪ੍ਰੈਲ 12, 2025 6:13 ਬਾਃ ਦੁਃ