ਮੋਹਾਲੀ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਡੇਰਾਬਸੀ ਦੇ ਲਾਲੜੂ ਨੇੜੇ ਪੰਜਾਬ ਪੁਲਿਸ ਅਤੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਵਿਚਕਾਰ ਮੁਕਾਬਲਾ ਹੋਇਆ। ਇਸ ਘਟਨਾ ਵਿੱਚ ਗੋਲਡੀ ਬਰਾੜ ਦਾ ਸਾਥੀ ਗੈਂਗਸਟਰ ਰਵੀ ਨਰਾਇਣਗੜੀਆ ਗੰਭੀਰ ਜ਼ਖ਼ਮੀ ਹੋ ਗਿਆ। ਕੱਲ੍ਹ ਸ਼ੁੱਕਰਵਾਰ ਨੂੰ ਮੁਲਜ਼ਮ ਰਵੀ ਨਰਾਇਣਗੜੀਆ ਨੇ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਸੈਂਟਰ ਵਿੱਚ ਪਰਚੀ ਦੇ ਕੇ ਫਿਰੌਤੀ ਦੀ ਮੰਗ ਕੀਤੀ ਸੀ।
ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਉਕਤ ਬਦਮਾਸ਼ ਦਾ ਪਿੱਛਾ ਕੀਤਾ। ਪੁਲਿਸ ਨੇ ਉਕਤ ਬਦਮਾਸ਼ ਨੂੰ ਅੱਜ ਬਾਅਦ ਦੁਪਹਿਰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਡੇਰਾਬਸੀ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਹੈ।
Published on: ਅਪ੍ਰੈਲ 12, 2025 6:00 ਬਾਃ ਦੁਃ